District NewsMalout News

ਸਰਕਾਰ ਦੇ ਹੁਕਮਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਨੇ ਪੰਚਾਇਤੀ ਜਮੀਨ ਦਾ ਛੁਡਵਾਇਆ ਨਜਾਇਜ ਕਬਜਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਕਾਰ ਦੇ ਹੁਕਮਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਨੇ ਪੰਚਾਇਤੀ ਜਮੀਨ ਦਾ ਛੁਡਵਾਇਆ ਨਜਾਇਜ ਕਬਜਾ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜਮੀਨਾਂ ਤੇ ਹੋਏ ਕਬਜ਼ੇ ਨੂੰ ਲਗਾਤਾਰ ਛੁਡਵਾਇਆ ਜਾ ਰਿਹਾ ਹੈ। ਇਸ ਮੁਹਿੰਮ ਦੇ ਤਹਿਤ ਸ. ਲਾਲਜੀਤ ਸਿੰਘ ਭੁੱਲਰ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਭਾਗੀਰਥ ਸਿੰਘ ਮੀਨਾ, ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੇ ਯਤਨਾਂ ਸਦਕਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਰਾਮ ਪੰਚਾਇਤ ਦਬੜਾ ਬਲਾਕ ਮਲੋਟ ਦੀ 4 ਏਕੜ 2 ਕਨਾਲ 10 ਮਰਲੇ ਸ਼ਾਮਲਾਤ ਜ਼ਮੀਨ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਨਜਾਇਜ਼ ਕਬਜਾ ਹੇਠ ਸੀ, ਨੂੰ ਜਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਛੁਡਵਾਇਆ ਗਿਆ।

ਇਹ ਜਾਣਕਾਰੀ ਦਿੰਦਿਆ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਲੇਟ ਬਲਾਕ ਦੇ ਪਿੰਡ ਦਬੜਾ ਦੀ ਸ਼ਾਮਲਾਤ ਜਮੀਨ ਤੇ ਲੰਬੇ ਸਮੇਂ ਤੋਂ ਨਜਾਇਜ ਕਬਜਾ ਕੀਤਾ ਹੋਇਆ ਸੀ, ਇਸ 4 ਏਕੜ 2 ਕਨਾਲ 10 ਮਰਲੇ ਸ਼ਾਮਲਾਤ ਜ਼ਮੀਨ ਦੀ ਕੀਮਤ 2 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਇਹ ਕਬਜਾ ਛੁਡਵਾ ਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਹਵਾਲੇ ਹੋ ਗਿਆ ਹੈ। ਇਸ ਮੌਕੇ ਸ੍ਰੀ ਸੁਖਵਿੰਦਰ ਸਿੰਘ ਟਿਵਾਣਾ, ਬੀ.ਡੀ.ਪੀ.ਓ. ਮਲੋਟ ਅਤੇ ਸ੍ਰੀ ਗੁਰਵਿੰਦਰ ਸਿੰਘ ਵਿਰਕ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ।

Author : Malout Live

Back to top button