ਅਸਿਸਟੈਂਟ ਪ੍ਰੋਫੈਸਰ ਅਤੇ ਲਾਇਬਰੇਰੀਅਨ 'ਤੇ ਲਾਠੀਚਾਰਜ ਕਰਨ ਦੀ ਕਾਰਵਾਈ ਸਰਕਾਰ ਲਈ ਸ਼ਰਮਨਾਕ- ਸ਼ਿਵ ਕੁਮਾਰ ਸ਼ਿਵਾ
ਮਲੋਟ: ਸਿੱਖਿਆ ਨਾਲ ਬੱਚਿਆਂ ਦਾ ਭੱਵਿਖ ਰੋਸ਼ਨ ਕਰਨ ਵਾਲੇ ਅਸਿਸਟੈਂਟ ਪ੍ਰੋਫੈਸਰ ਅਤੇ ਲਾਇਬਰੇਰੀਅਨ 'ਤੇ ਹੋਏ ਲਾਠੀਚਾਰਜ ਦੀ ਨਿੰਦਿਆ ਕਰਦਿਆਂ ਬਲਾਕ ਮਲੋਟ ਦੇ ਕਾਂਗਰਸ ਕਮੇਟੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਕੋਲੋਂ ਬਰਨਾਲੇ ਵਿਖੇ ਆਪਣੀਆਂ ਮੰਗਾਂ ਮੰਨਵਾਉਣ ਆਏ ਲਗਭਗ 1158 ਅਸਿਸਟੈਂਟ ਪ੍ਰੋਫੈਸਰ ਅਤੇ ਲਾਇਬਰੇਰੀਅਨ 'ਤੇ ਲਾਠੀਚਾਰਜ ਕੀਤਾ ਗਿਆ, ਜੋ ਕਿ ਪੰਜਾਬ ਸਰਕਾਰ ਲਈ ਸ਼ਰਮਨਾਕ ਹੈ। ਇਸ ਦੌਰਾਨ ਉਹਨਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਕਹਿੰਦੀ ਸੀ ਕਿ ਪੰਜਾਬ ਵਿੱਚ ਧਰਨੇ ਹਮੇਸ਼ਾ ਲਈ ਬੰਦ ਹੋ ਜਾਣਗੇ, ਜਦਕਿ ਸੱਚਾਈ ਇਸ ਤੋਂ ਉਲਟ ਹੈ। ਉਹਨਾਂ ਅੱਗੇ ਕਿਹਾ ਕਿ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਰੋਸ਼ਨ ਕਰਨ ਵਾਲੇ ਇਸ ਵਰਗ ਨਾਲ ਅਜਿਹਾ ਵਤੀਰਾ ਬਹੁਤ ਮੰਦਭਾਗਾ ਹੈ। Author: Malout Live