ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕੀਤੀ ਜਾਵੇਗੀ ਕਾਰਵਾਈ: ਡਾ. ਰੀਟਾ ਬਾਲਾ ਸਿਵਲ ਸਰਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਗਲੀ ਹਕੀਮਾਂ ਵਾਲੀ, ਸਦਰ ਬਜਾਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਦੁਕਾਨਾਂ ਦੀ ਤੰਬਾਕੂ ਕੰਟਰੋਲ ਐਕਟ ਅਧੀਨ ਜਾਂਚ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੀਟਾ ਬਾਲਾ ਨੇ ਦੱਸਿਆ ਕਿ ਏ.ਸੀ ਮਾਰਕਿਟ, ਹਕੀਮਾਂ ਵਾਲੀ ਗਲੀ, ਕੋਟਲਾ ਬਾਜ਼ਰ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਇੱਥੇ ਕੁੱਝ ਦੁਕਾਨਾਂ ਵਿੱਚ ਕੰਮ ਕਰਦੇ ਵਿਅਕਤੀਆਂ ਵੱਲੋਂ ਦੁਕਾਨਾਂ ਵਿੱਚ ਹੀ ਤੰਬਾਕੂ ਦੀ ਸ਼ਰੇਆਮ ਵਰਤੋਂ ਕੀਤੀ ਜਾਂਦੀ ਹੈ ਅਤੇ ਦੁਕਾਨਾਂ ਦੇ ਨਾਲ ਹੀ ਗਲੀ ਵਿਚ ਤੰਬਾਕੂ ਥੁੱਕਿਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਸਿਹਤ ਵਿਭਾਗ ਵੱਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਟੀਮ ਬਣਾ ਕੇ ਦੁਕਾਨਾਂ ਦੀ ਜਾਂਚ ਕਰਵਾਈ ਗਈ। ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਐਕਟ ਸੰਬੰਧੀ ਸਮਝਾਇਆ ਗਿਆ ਅਤੇ
ਦੁਕਾਨ ਅੰਦਰ ਕੰਮ ਕਰਦੇ ਕਿਸੇ ਵੀ ਵਿਅਕਤੀ ਵੱਲੋਂ ਸ਼ਰੇਆਮ ਦੁਕਾਨ ਵਿੱਚ ਤੰਬਾਕੂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਇਸ ਸੰਬੰਧ ਵਿੱਚ ਡਾ. ਰੀਟਾ ਬਾਲਾ ਸਿਵਲ ਸਰਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੰਬਾਕੂ ਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੇ ਸੇਵਨ ਕਰਨ ਨਾਲ ਸਾਹ, ਦਮਾ, ਚਮੜੀ ਰੋਗ, ਬਲੱਡ ਪ੍ਰੈਸ਼ਰ, ਸ਼ੂਗਰ, ਦਿਮਾਗੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ, ਗਰਭ ਦੋਰਾਨ ਪਲ ਰਹੇ ਬੱਚੇ ਵਿੱਚ ਮਾੜੇ ਪ੍ਰਭਾਵਾਂ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਬਿਮਾਰੀਆਂ ਲਗਦੀਆਂ ਹਨ। ਇਸ ਤੋਂ ਇਲਾਵਾ ਸਿਗਰਟ ਬੀੜੀ ਪੀਣ ਵਾਲਾ ਵਿਅਕਤੀ ਆਪਣੇ ਆਲੇ ਦੁਆਲੇ ਜਾਂ ਪਰਿਵਾਰਿਕ ਮੈਂਬਰਾਂ ਦਾ ਪੈਸਿਵ ਸਮੋਕਰ ਬਣ ਕੇ ਨੁਕਸਾਨ ਕਰਦਾ ਹੈ। ਸਿਹਤ ਵਿਭਾਗ ਦੀ ਟੀਮ ਵਿਚ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਪੰਜਾਬ ਪੁਲਿਸ ਵਿਭਾਗ ਤੋਂ ਸ਼੍ਰੀ ਲਵਪ੍ਰੀਤ ਸਿੰਘ ਹਾਜ਼ਿਰ ਸਨ। Author: Malout Live