ਸਿਹਤ ਵਿਭਾਗ ਬਠਿੰਡਾ ਦੇ ਸਿਹਤ ਕਰਮਚਾਰੀਆਂ ਵੱਲੋਂ ਵੱਖ-ਵੱਖ ਸਰਕਾਰੀ ਅਦਾਰਿਆਂ ਵਿੱਚ ਡੇਂਗੂ ਅਤੇ ਮਲੇਰੀਆ ਬਾਰੇ ਕੀਤੀਆਂ ਗਈਆਂ ਗਤੀਵਧੀਆਂ
ਮਲੋਟ: ਸਿਹਤ ਵਿਭਾਗ ਬਠਿੰਡਾ ਦੇ ਸਿਹਤ ਕਰਮਚਾਰੀਆਂ ਵੱਲੋਂ ਵੱਖ-ਵੱਖ ਸਰਕਾਰੀ ਅਦਾਰਿਆਂ ਵਿੱਚ ਡੇਂਗੂ ਅਤੇ ਮਲੇਰੀਆ ਬੁਖਾਰ ਲਈ ਜਾਗਰੂਕਤਾ ਕੈਂਪ ਅਤੇ ਡੇਂਗੂ ਅਤੇ ਮਲੇਰੀਆ ਦੇ ਲਾਰਵੇ ਦੀ ਚੈਕਿੰਗ ਕੀਤੀ ਗਈl ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਅਤੇ ਜਿਲ੍ਹਾ ਮਲੇਰੀਆ ਅਫ਼ਸਰ ਡਾਕਟਰ ਮਯੰਕਜੋਤ ਸਿੰਘ ਦੀਆਂ ਹਦਾਇਤਾਂ ਤੇ ਡੇਂਗੂ ਅਤੇ ਮਲੇਰੀਆ ਤੇ ਹੋਰ ਗਤੀਵਧੀਆਂ ਜਾਰੀ ਹਨl ਜਿਸ ਦੌਰਾਨ ਅਰਬਨ ਪ੍ਰਾਇਮਰੀ ਹੈੱਲਥ ਕੇਂਦਰ ਪਰਸਰਾਮ ਨਗਰ ਵਿਖੇ ਜਾ ਕੇ ਮਲੇਰੀਆ ਅਤੇ ਡੇਂਗੂ ਕਿਵੇਂ ਫੈਲਦਾ ਹੈ, ਇਸਦੇ ਕਾਰਨ, ਲੱਛਣ ਅਤੇ ਰੋਕਥਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਜਾਗਰੂਕਤਾ ਕੈਂਪ ਲਗਾਇਆ ਗਿਆl
ਇਸ ਦੌਰਾਨ ਸਰਕਾਰੀ ਅਦਾਰਿਆਂ ਵਿਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵਿਭਾਗਾਂ ਵਰਧਮਾਨ ਪੁਲਿਸ ਚੌਂਕੀ ਲੰਬੀ ਬਾਦਲ ਰੋਡ ਬਠਿੰਡਾ ਅਤੇ ਮੈਰੀਟੋਰੀਅਸ ਸਕੂਲ ਬਠਿੰਡਾ ਵਿੱਚ ਹਰ ਸ਼ੁੱਕਰਵਾਰ ਨੂੰ ਡਰਾਈ-ਡੇਅ ਫਰਾਈ-ਡੇਅ ਮਨਾਉਣ ਸੰਬੰਧੀ ਡੇਂਗੂ ਅਤੇ ਮਲੇਰੀਆ ਦੇ ਲਾਰਵੇ ਦੀ ਇਹਨਾਂ ਵਿਭਾਗਾਂ ਵਿੱਚ ਚੈਕਿੰਗ ਕੀਤੀ ਗਈ ਅਤੇ ਇਸਦੇ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਸਾਵਧਾਨੀਆਂ ਵਰਤਣ ਬਾਰੇ ਸਿਹਤ ਸਿੱਖਿਆ ਦਿੱਤੀl ਇਸ ਮੌਕੇ ਸਿਹਤ ਇੰਸਪੈਕਟਰ ਸੁਖਪਾਲ ਸਿੰਘ, ਭੁਪਿੰਦਰ ਸਿੰਘ, ਅਮਨ ਕੁਮਾਰ, ਮੁਨੀਸ਼ ਕੁਮਾਰ, ਜਤਿੰਦਰ ਸਿੰਘ ਆਈ.ਸੀ, ਸ਼ਿਵਪਾਲ ਸਿੰਘ, ਨਵਜੋਤ ਸਿੰਘ, ਦਲਜੀਤ ਸਿੰਘ ਸਿਹਤ ਕਰਮਚਾਰੀ ਹਾਜ਼ਿਰ ਸਨ l Author: Malout Live