District NewsMalout News

ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਟੀਮ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਚੋਣ ਕਮਿਸ਼ਨਰ ਪੰਜਾਬ ਅਤੇ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਟੀਮ 086 ਮੁਕਤਸਰ ਵੱਲੋਂ 01 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸੰਬੰਧੀ ਜਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਗਿਆ।

ਇਸ ਮੌਕੇ ਸਵੀਪ ਟੀਮ ਇੰਚਾਰਜ ਸ਼੍ਰੀ ਸ਼ਮਿੰਦਰ ਬੱਤਰਾ ਵੱਲੋਂ ਸਕੂਲ ਸਟਾਫ਼, ਵੋਟਰ ਵਿਦਿਆਰਥੀ ਅਤੇ ਮਜ਼ਦੂਰਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਣੂੰ ਕਰਵਾਇਆ ਅਤੇ ਅਪੀਲ ਕੀਤੀ ਕਿ ਵੋਟਾਂ ਵਾਲੇ ਦਿਨ ਨੂੰ ਵੀ ਤਿਉਹਾਰ ਦੇ ਵਜੋਂ ਮਨਾਇਆ ਜਾਵੇ ਅਤੇ ਉਸ ਦਿਨ ਵੋਟ ਦੇ ਹੱਕ ਨੂੰ ਇਸਤੇਮਾਲ ਕਰਦੇ ਹੋਏ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਇਆ ਜਾਵੇ। ਇਸ ਮੌਕੇ ਸਵੀਪ ਟੀਮ ਦੇ ਮੈਂਬਰ ਸ਼੍ਰੀ ਸੰਜੀਵ ਕੁਮਾਰ, ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਧੀਰਜ ਕੁਮਾਰ, ਸ਼੍ਰੀ ਪਰਵੀਨ ਕੁਮਾਰ ਸ਼ਰਮਾ ਅਤੇ ਸ਼੍ਰੀ ਸੰਨੀ ਮਿੱਤਲ ਵੀ ਹਾਜ਼ਿਰ ਸਨ।

Author : Malout Live

Back to top button