ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵੱਲੋਂ ਬਾਲ ਦਿਵਸ ਮੌਕੇ ਕਰਵਾਈ ਗਈ ਐਕਟੀਵਿਟੀ

ਮਲੋਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵੱਲੋਂ ਬਾਲ ਦਿਵਸ ਮੌਕੇ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੀ ਐਕਟੀਵਿਟੀ ਕਰਵਾਈ ਗਈ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਐਕਟੀਵਿਟੀ ਦੌਰਾਨ ਨਰਸਰੀ, ਐੱਲ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਦਾ ਡਰੈੱਸ ਕੰਪੀਟੀਸ਼ਨ ਕਰਵਾਇਆ ਗਿਆ। ਯੂ.ਕੇ.ਜੀ ਜਮਾਤ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਕਵਿਤਾ, ਗੀਤ, ਸੋਲੋ ਡਾਂਸ ਅਤੇ ਗਰੁੱਪ ਡਾਂਸ ਆਦਿ ਆਈਟਮਾਂ ਤੇ ਆਪਣੀ ਪੇਸ਼ਕਾਰੀ ਕੀਤੀ ਗਈ।

ਇਸ ਸਕੂਲ ਪ੍ਰੋਗਰਾਮ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਵਰਿੰਦਰ ਕੌਰ ਸਿੱਧੂ ਨਾਲ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਮੈਡਮ ਕੁਲਵਿੰਦਰ ਕੌਰ ਵੱਲੋਂ ਵੀ ਸ਼ਿਰਕਤ ਕੀਤੀ ਗਈ। ਪ੍ਰਿੰਸੀਪਲ ਮੈਡਮ ਵੱਲੋਂ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਗਈ। ਐਕਟੀਵਿਟੀ ਇੰਚਾਰਜ ਜਸਵੀਰ ਕੌਰ ਲਾਇਬ੍ਰੇਰੀਅਨ ਅਤੇ ਹਰਮਿੰਦਰ ਕੌਰ ਸੰਗੀਤ ਅਧਿਆਪਕਾਂ ਵੱਲੋਂ ਸਟੇਜ ਦਾ ਸੰਚਾਲਨ ਕੀਤਾ ਗਿਆ। ਇਹਨਾਂ ਵੱਲੋਂ ਬਾਲ ਦਿਵਸ ਦੇ ਪਿਛੋਕੜ ਬਾਰੇ ਦੱਸਿਆ ਗਿਆ। ਇਸ ਮੌਕੇ ਬੱਚਿਆਂ ਨੂੰ ਫ਼ਲ ਵੰਡੇ ਗਏ। Author: Malout Live