ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਮੁਕਾਬਲਿਆਂ ‘ਚ ਮਾਰੀ ਬਾਜੀ

ਮਲੋਟ:- ਪਿੰਡ ਈਨਾਖੇੜਾ ਦੇ ਬੀਬੀ ਸੁਰਿੰਦਰ ਕੌਰ ਬਾਦਲ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਪਿੰਡ ਬਰਡਵਾਲ, ਧੂਰੀ ਦੇ ਦੇਸ਼ ਭਗਤ ਕਾਲਜ ਵਿਖੇ ਕਰਵਾਏ ਗਏ ਰਾਜ ਪੱਧਰੀ ਵਿੱਦਿਅਕ ਮੁਕਾਬਲਿਆਂ ‘ਚ ਭਾਗ ਲੈਂਦੇ ਹੋਏ ਵੱਖ-ਵੱਖ ਗਤੀਵਿਧੀਆਂ ਵਿਚ ਪ੍ਰਾਪਤੀਆਂ ਹਾਸਲ ਕੀਤੀਆਂ। ਸਕੂਲ ਦੇ ਮਿਡਲ ਵਰਗ ਦੇ ਵਿਦਿਆਰਥੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀਸ਼ਰੀ ਦੀ ਪੇਸ਼ਕਾਰੀ ਕਰਕੇ ਰਾਜ ਭਰ ‘ਚ ਪਹਿਲਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਮਿਡਲ ਅਤੇ ਸੀਨੀਅਰ ਸੈਕੰਡਰੀ ਪੱਧਰ ਦੀਆਂ ਵਿਦਿਆਰਥਣਾਂ ਦੀਆਂ ਟੀਮਾਂ ਨੇ ਗਿੱਧੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕ੍ਰਮਵਾਰ ਤੀਜਾ ਅਤੇ ਦੂਜਾ ਸਥਾਨ ਹਾਸਲ ਕੀਤਾ ਅਤੇ ਸਕੂਲ ਦੀ ਵਿਦਿਆਰਥਣ ਸੁਖਮਨਦੀਪ ਕੌਰ ਨੇ ਰਾਜ ਪੱਧਰੀ ਬਿਹਤਰੀਨ ਗਿੱਧਾ ਅਦਾਕਾਰਾ ਦਾ ਖਿਤਾਬ ਵੀ ਹਾਸਲ ਕੀਤਾ । ਇਸ ਮੌਕੇ ਪਿ੍ੰਸੀਪਲ ਮਨਿੰਦਰਜੀਤ ਕੌਰ ਮਾਨ ਵਲੋਂ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਜਿੱਤ ਤੇ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ । ਇਸ ਮੌਕੇ ਤੇ ਗਿੱਧੇ ਦੀ ਤਿਆਰੀ ਕਰਵਾਉਣ ਵਾਲੀ ਅਧਿਆਪਕ ਰਮਨਦੀਪ ਕੌਰ ਅਤੇ ਨਗਿੰਦਰ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਰਿਚਾ ਛਾਬੜਾ, ਸੰਦੀਪ ਕੌਰ, ਪਰਮਿੰਦਰ ਸਿੰਘ, ਮਨਵਿੰਦਰ ਕੌਰ, ਜਸਪ੍ਰੀਤ ਸਿੰਘ, ਦੀਪਇੰਦਰ ਕੌਰ, ਸਰਲਾ ਦੇਵੀ, ਰਜਿੰਦਰ ਕੌਰ, ਰਮਨਦੀਪ ਕੌਰ, ਜਸਵੀਰ ਕੌਰ ਅਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ ।