District NewsMalout News

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਲੋਟ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਮਲੋਟ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀ ਚੌਥੀ ਬੱਸ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫਤਰ ਇੰਚਾਰਜ ਰਮੇਸ਼ ਅਰਨੀਵਾਲਾ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤੀ। ਤੀਰਥ ਯਾਤਰੀਆਂ ਨੂੰ ਲੋੜੀਂਦੇ ਸਮਾਨ ਦੀਆਂ ਕਿੱਟਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਰਮੇਸ਼ ਅਰਨੀਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮਲੋਟ ਤੋ ਚੌਥੀ ਬੱਸ ਜਾ ਰਹੀ ਹੈ। ਯਾਤਰੀਆਂ ਦੇ ਠਹਿਰਣ ਤੇ ਖਾਣ ਪੀਣ ਦਾ ਪੂਰਾ ਪ੍ਰਬੰਧ ਹੋਵੇਗਾ ਤੇ ਯਾਤਰੀਆਂ ਵਿੱਚ ਪੂਰਾ ਉਤਸ਼ਾਹ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਹਿੱਤ ਲਈ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਾਡੇ ਸਮਾਜ ਲਈ ਬਹੁਤ ਹੀ ਉਪਯੋਗੀ ਸਾਬਤ ਹੋਵੇਗੀ ਕਿਉਂਕਿ ਧਰਮ ਨਾਲ ਜੁੜੇ ਹੋਏ ਲੋਕ ਸਮਾਜਿਕ ਬੁਰਾਈਆਂ ਤੋਂ ਵੀ ਦੂਰ ਰਹਿੰਦੇ ਹਨ।

ਉਨਾਂ ਕਿਹਾ ਕਿ ਬਹੁਤ ਸਾਰੇ ਕਾਰਨਾਂ ਕਰਕੇ ਕੁਝ ਲੋਕ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ ਸਨ ਪਰ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਅਜਿਹੇ ਲੋਕ ਆਪਣੇ ਧਾਰਮਿਕ ਸਥਾਨਾਂ ਤੇ ਸ਼ਰਧਾ ਨਾਲ ਜਾ ਸਕਣਗੇ। ਉਤਸਾਹਿਤ ਸ਼ਰਧਾਲੂਆਂ ਨੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮਾਨਯੋਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਇਸ ਮੌਕੇ ਆਪ ਪਾਰਟੀ ਦੇ ਪ੍ਰਧਾਨ ਯਾਦਵਿੰਦਰ ਸਿੰਘ ਸੋਹਣਾ, ਜਗਦੀਸ਼ ਕੁਮਾਰ, ਕ੍ਰਿਸ਼ਨ ਮਿੱਡਾ, ਵਿੱਕੀ ਕੁਮਾਰ, ਪ੍ਰਿੰਸ ਕੁਮਾਰ ਅਤੇ ਸ਼ਰਧਾਲੂ ਮੌਜੂਦ ਸਨ।

Author: Malout Live

Back to top button