ਏ.ਡੀ.ਸੀ. ਨੇ ਕਰੋਨਾ ਵਾਇਰਸ ਦੇ ਬੁਰੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਧਾਰਮਿਕ ਜੱਥੇਬੰਦੀਆਂ ਦੇ ਆਹੁਦੇਦਾਰਾਂ ਨਾਲ ਕੀਤੀ ਮੀਟਿੰਗ

ਸ਼੍ਰੀ ਮੁਕਤਸਰ ਸਹਿਬ :- ਕਰੋਨਾ ਵਾਇਰਸ ਦੇ ਬੁਰੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੀ ਸੰਦੀਪ ਕੁਮਾਰ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ ) ਸ੍ਰੀ ਮੁਕਤਸਰ ਸਾਹਿਬ ਨੇ ਧਾਰਮਿਕ ਜੱਥੇਬੰਦੀਆਂ ਦੇ ਆਹੁਦੇਦਾਰਾਂ ਨਾਲ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਕਰੋਨਾ ਵਾਇਰਸ ਦੇ ਭਾੜੇ ਪ੍ਰਭਾਵਾਂ ਬਾਰੇ ਉਹਨਾਂ ਦੱਸਿਆਂ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਉਚੇਚੇ ਕਦਮ ਚੁੱਕੇ ਜਾ ਰਹੇ ਹਨ ਅਤੇ ਜਿ਼ਲ੍ਹੇ ਵਿੱਚ ਇਸ ਬਿਮਾਰੀ ਦੇ ਭੈੜੇ ਪ੍ਰਭਾਵਾਂ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਧਾਰਮਿਕ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਧਾਰਮਿਕ ਸਮਾਗਮ ਵਿੱਚ ਇਕੱਠ ਨਾ ਕੀਤਾ ਜਾਵੇ ਜੇਕਰ ਕੋਈ ਸਮਾਗਮ ਰੱਖਿਆ ਹੈ ਤਾਂ ਉਸ ਨੂੰ ਕੁਝ ਸਮੇਂ ਲਈ ਟਾਲ ਦਿੱਤਾ ਜਾਵੇ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਸਥਾਨਾਂ ਤੇ ਘੱਟ ਤੋਂ ਘੱਟ ਜਾਇਆ ਜਾਵੇ ਅਤੇ ਇੱਕ ਮੀਟਰ ਦੀ ਦੂਰੀ ਬਣਾਈ ਰੱਖੀ ਜਾਵੇ। ਉਹਨਾਂ ਅੱਗੇ ਕਿਹਾ ਕਿ ਆਪਣੇ ਆਪ ਨੂੰ ਅਤੇ ਪਰਿਵਾਰ ਨੂੰ ਬਚਾਉਣ ਲਈ ਕਿਸੇ ਪ੍ਰਕਾਰ ਦੀ ਯਾਤਰਾ ਨਾ ਕੀਤੀ ਜਾਵੇ ਅਤੇ ਇੱਕਠ ਵਿੱਚ ਜਾਣ ਤੋਂ ਗੁਰੇਜ ਕੀਤਾ ਜਾਵੇ। ਉਹਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਬਾਹਰਲੇ ਦੇਸ਼ ਤੋਂ ਆਉਣ ਵਾਲੇ ਯਾਤਰੀ ਬਾਰੇ ਪਤਾ ਲੱਗਦਾ ਹੈ ਤਾਂ ਇਸ ਦੀ ਸੂਚਨਾਂ ਜਿ਼ਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਜਰੂਰ ਦਿੱਤੀ ਜਾਵੇ।