ਵਧੀਕ ਡਿਪਟੀ ਕਮਿਸ਼ਨਰ ਨੇ ਆਉਣ ਵਾਲੇ ਦਿਨਾਂ ’ਚ ਭਾਰੀ ਬਾਰਿਸ਼ ਤੋਂ ਬਚਾਓ ਸੰਬੰਧੀ ਕਾਰਜਾਂ ਦਾ ਲਿਆ ਜਾਇਜ਼ਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ):-  ਵਾਲੇ ਦਿਨਾਂ ਵਿੱਚ ਭਾਰੀ ਮੀਂਹ ਤੋਂ ਬਚਾਓ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਕੌਰ ਦੀ ਪ੍ਰਧਾਨਗੀ ਹੇਠ ਫਲੱਡ ਕੰਟਰੋਲ ਦੀ ਅਹਿਮ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹੋਇਆ ਵੱਖ-ਵੱਖ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਦਿਨਾਂ ਵਿੱਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ ਅਤੇ ਲੋਕਾਂ ਨੂੰ ਇਸ ਸੰਬੰਧੀ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਬਚਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਅਹਿਮ ਜਿੰਮੇਵਾਰੀ ਹੈ। ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਿਪਟਨ ਲਈ ਢੁੱਕਵੇ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਦੀ ਜਾਨੀ ਅਤੇ ਮਾਲੀ ਹਿਫ਼ਾਜਤ ਕੀਤੀ ਜਾ ਸਕੇ। ਉਹਨਾਂ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੌਰਾਨ ਪਸ਼ੂਆਂ ਲਈ ਹਰੇ ਚਾਰੇ, ਤੂੜੀ ਅਤੇ ਦਵਾਈਆਂ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਉਹਨਾਂ ਪਾਣੀ ਦੀ ਨਿਕਾਸੀ ਲਈ ਡਰੇਨਾਂ, ਸੇਮ ਨਾਲਿਆਂ ਅਤੇ ਕੱਸੀਆਂ ਦੀ ਸਫ਼ਾਈ ਕਰਨ ਲਈ ਕਿਹਾ। ਨੀਵੇਂ ਪਿੰਡਾਂ ਦੀ ਸ਼ਨਾਖਤ ਕਰਨ ਲਈ ਕਿਹਾ ਅਤੇ ਸ਼ਹਿਰ ਦੇ ਨੀਵੇਂ ਇਲਾਕਿਆਂ ਅਤੇ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਲਈ ਪ੍ਰਬੰਧ ਕਰਨ ਲਈ ਕਿਹਾ। ਉਹਨਾਂ ਐੱਸ.ਐੱਸ.ਪੀ ਨੂੰ ਕਿਹਾ ਕਿ ਜੋ ਵੀ ਕੋਈ ਪਾਣੀ ਦੀ ਨਿਕਾਸੀ ਵਿੱਚ ਕੋਈ ਰੁਕਾਵਟ ਪਾਉਂਦਾ ਹੈ, ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਇਲਾਕੇ ਵਿੱਚ ਰਾਹਤ ਕੈਂਪ ਲਗਾਏ ਜਾਣ, ਕੈਂਪ ਦੇ ਨੋਡਲ ਅਫ਼ਸਰ ਲਗਾਏ ਜਾਣ ਅਤੇ ਜ਼ਰੂਰੀ ਵਸਤਾਂ ਜਿਵੇਂ ਟੈਂਟ, ਤਰਪਾਲਾਂ ਆਦਿ ਦਾ ਪ੍ਰਬੰਧ ਕੀਤਾ ਜਾਵੇ। ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜ਼ਿਲ੍ਹਾ ਪੱਧਰ ਅਤੇ ਕੰਟਰੋਲ ਰੂਮ ਦੇ ਫੋਨ ਨੰਬਰ 01633-260341, ਮਲੋਟ 01637-261072, ਗਿੱਦੜਬਾਹਾ 01637-231931 ਜਾਂ ਵੱਟਸਐਪ ਨੰਬਰ 098559-95200, 85580-28099, 82840-83430 'ਤੇ ਅਪਾਤਕਾਲੀਨ ਸਥਿਤੀ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live