ਜਿਲ੍ਹਾ ਅੰਦਰ ਸੁਰੱਖਿਆ ਦੇ ਕੀਤੇ ਗਏ ਪੁਖਤਾ ਪ੍ਰਬੰਧ, ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ: ਸ. ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਗੋਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ. ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ, ਜਿਸ ਦੇ ਚੱਲਦਿਆ ਪੁਲਿਸ ਦੀਆਂ ਅਲੱਗ-ਅਲੱਗ ਟੁਕੜੀਆਂ ਵੱਲੋਂ ਜਿੱਥੇ ਨਾਕਾਬੰਦੀ ਕਰ ਸ਼ਰਾਰਤੀ ਅਨਸਰਾਂ ਤੇ ਨਕੇਲ ਕੱਸੀ ਜਾ ਰਹੀ ਹੈ। ਉੱਥੇ ਹੀ ਵੱਲੋਂ ਜਿਲ੍ਹਾ ਅੰਦਰ ਗਸ਼ਤ ਵਾ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ. ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ, ਐੱਸ.ਐੱਸ.ਪੀ ਵੱਲੋਂ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਥਾਣਿਆਂ ਅਤੇ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਅਤੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਤੇ ਅੱਜ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਗਈ, ਉਨ੍ਹਾਂ ਕਿਹਾ ਕਿ ਥਾਣਿਆਂ ਅੰਦਰ ਅਸਲਾ, ਮੈੱਸ, ਮਾਲਖਾਨੇ ਦਾ ਰਿਕਾਰਡ, ਡਾਕ ਰਜਿਸ਼ਟਰ,

ਬਿਲਡਿੰਗ, ਕੈਮਰੇ ਬਾਰੇ ਜਾਇਜ਼ਾ ਲਿਆ ਗਿਆ ਤੇ ਆਪਣੀਆ ਸ਼ਿਕਾਇਤਾ ਲੈ ਕੇ ਥਾਣੇ ਆਉਣ ਵਾਲੇ ਲੋਕਾਂ ਦੇ ਬੈਠਣ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜਮਾਂ ਨੂੰ ਹਦਾਇਤਾ ਕੀਤੀਆ ਗਈਆ ਹਨ ਕਿ ਲੋਕਾਂ ਦੀ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਰਾ ਕੀਤਾ ਜਾਵੇ ਅਤੇ ਤਫਤੀਸ਼ ਅਧੀਨ ਮਕੱਦਮਿਆਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਕਾਨੂੰਨ ਮੁਤਾਬਿਕ ਹੀ ਕਾਰਵਾਈ ਹਿੱਤ ਵਿੱਚ ਲਿਆਂਦੀ ਜਾਵੇ। ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕੇ ਥਾਣੇ ਵਿੱਚ ਆਪਣੀ ਸ਼ਿਕਾਇਤਾਂ ਲੈ ਕੇ ਆਉਣ ਵਾਲੇ ਲੋਕਾਂ ਨਾਲ ਚੰਗੇ ਵਿਵਹਾਰ ਨੂੰ ਯਕੀਨੀ ਬਣਾਇਆ ਜਾਵੇ। ਐੱਸ.ਐੱਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਅਤੇ ਮਾੜ੍ਹੇ ਅਨਸਰਾਂ ਖਿਲਾਫ ਪੁਲਿਸ ਵੱਲੋਂ ਚਲਾਈ ਮੁਹਿੰਮ ਨੂੰ ਤੁਹਾਡੇ ਸਹਿਯੋਗ ਦੀ ਜ਼ਰੂਰਤ ਹੈ, ਜੇਕਰ ਤੁਹਾਡੇ ਨਜ਼ਦੀਕ ਕੋਈ ਅਪਰਾਧ ਹੋ ਰਿਹਾ ਹੈ ਜਾਂ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਤੁਸੀ ਸਾਨੂੰ ਸਾਡੇ ਹੈਲਪ ਲਾਇਨ ਨੰਬਰ 80549-42100 ਤੇ ਵਟ੍ਹਸਐਪ ਰਾਂਹੀ ਜਾਂ ਫੋਨ ਕਾਲ ਰਾਂਹੀ ਦੇ ਸਕਦੇ ਹੋ, ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। Author: Malout Live