ਪੰਜਾਬ 'ਚ ਵੀ ਕੋਰੋਨਾ ਵਾਇਰਸ ਸਬੰਧੀ ਸਕੂਲਾਂ 'ਚ ਜਾਰੀ ਕੀਤੀ ਐਡਵਾਈਜ਼ਰੀ

ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਸਿਹਤ ਵਿਭਾਗ ਚੌਕਸ ਹੈਉੱਥੇ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ ਸਕੂਲਾਂ 'ਚ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਐਡਵਾਈਜ਼ਰੀ ਤਹਿਤ ਜੇਕਰ ਕਿਸੇ ਬੱਚੇ ਨੂੰ ਖਾਂਸੀਜ਼ੁਕਾਮ ਜਾਂ ਕੋਰੋਨਾ ਵਾਇਰਸ ਵਰਗੇ ਲੱਛਣ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਬਿਨਾਂ ਕਿਸੇ ਮੈਡੀਕਲ ਹਫ਼ਤੇ ਦੀ ਛੁੱਟੀ ਦੇ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ ਦੇ 'ਚ ਪ੍ਰਾਰਥਨਾ ਸਮੇਂ ਸਕੂਲੀ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਵੀ ਦਿੱਤੀ ਜਾਵੇਗੀ।ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਵਰਨਜੀਤ ਕੌਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਉਨ੍ਹਾਂ ਨੂੰ ਇਹ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਜੇਕਰ ਕੋਰੋਨਾ ਵਾਇਰਸ ਵਰਗੇ ਲੱਛਣ ਵੇਖਣ ਨੂੰ ਮਿਲਦੇ ਹਨ ਤਾਂ ਉਨ੍ਹਾਂ ਨੂੰ ਬਿਨਾਂ ਕਿਸੇ ਮੈਡੀਕਲ ਇੱਕ ਹਫ਼ਤੇ ਦੀ ਛੁੱਟੀ ਦਿੱਤੀ ਜਾਵੇਗੀ।ਕਿਹਾ ਕਿ ਪ੍ਰਾਰਥਨਾ ਸਮੇਂ ਵੀ ਸਕੂਲਾਂ ਦੇ ਅਧਿਆਪਕ ਬੱਚਿਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨਗੇ ਤਾਂ ਜੋ ਵਿਦਿਆਰਥੀ ਇਨ੍ਹਾਂ ਤੋਂ ਜਾਣੂ ਹੋ ਸਕਣ ਤੇ ਜੋ ਅਫਵਾਹਾਂ ਲਗਾਤਾਰ ਕੋਰੋਨਾ ਵਾਇਰਸ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਹਨ ਉਨ੍ਹਾਂ ਤੋਂ ਵੀ ਉਹ ਸੁਚੇਤ ਰਹਿਣ।ਇਸ ਤੋਂ ਇਲਾਵਾ ਨਿੱਜੀ ਸਕੂਲਾਂ ਨੂੰ ਵੀ ਇਸ ਸਬੰਧੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ।