ਪੰਜਾਬ ਸਰਕਾਰ ਵੱਲੋਂ ਕੀਤੀ ਗਈ ਪਦ ਉੱਨਤੀ ਉਪਰੰਤ ਅੱਜ ਡਾ. ਨਵਜੌਤ ਕੌਰ ਐੱਮ.ਡੀ ਗਾਇਨੀ ਵੱਲੋਂ ਬਤੌਰ ਸਿਵਲ ਸਰਜਨ ਸ਼੍ਰੀ ਮਕੁਤਸਰ ਸਾਹਿਬ ਆਪਣਾ ਅਹੁਦਾ ਸੰਭਾਲਿਆ

ਮਲੋਟ: ਪੰਜਾਬ ਸਰਕਾਰ ਵੱਲੋਂ ਕੀਤੀ ਗਈ ਪਦ-ਉੱਨਤੀ ਉਪਰੰਤ ਅੱਜ ਡਾ. ਨਵਜੌਤ ਕੌਰ ਐੱਮ.ਡੀ ਗਾਇਨੀ ਵੱਲੋਂ ਬਤੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਬਤੌਰ ਜਿਲ੍ਹਾ ਸਿਹਤ ਅਫਸਰ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਦਫਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸਟਾਫ਼ ਵੱਲੋਂ ਡਾ. ਨਵਜੋਤ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਅਤੇ ਪਦ-ਉੱਨਤੀ ਲਈ ਵਧਾਈ ਦੇ ਕੇ ਜੀ ਆਇਆਂ ਕਿਹਾ ਗਿਆ। ਇਸ ਮੌਕੇ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਡਾ. ਬਲਵੀਰ ਸਿੰਘ ਮਾਣਯੋਗ ਸਿਹਤ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਤੇ ਵਿਸ਼ਵਾਸ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਤਰੱਕੀ ਦੇ ਕੇ ਸਿਵਲ ਸਰਜਨ ਸ਼੍ਰੀ ਮੁਕਤਸਰ ਦੀ ਜਿੰਮੇਵਾਰੀ ਸੌਂਪੀ ਹੈ। ਉਹ ਇਹ ਜਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਕਿਹਾ ਕਿ ਆਮ ਲੋਕਾਂ ਨੂੰ ਸਿਵਲ ਹਸਪਤਾਲਾਂ ਅਤੇ ਸਿਹਤ ਵਿਭਾਗ ਦੇ ਦਫਤਰਾਂ ਵਿੱਚ ਆਉਣ ਤੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਤੇ ਉਨ੍ਹਾਂ ਦਾ ਇਲਾਜ ਅਤੇ ਹੋਰ ਲੋੜੀਂਦੀ ਸਹਾਇਤਾ ਪਹਿਲ ਦੇ ਅਧਾਰ ਤੇ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਜਿਲ੍ਹਾ ਮੁੱਖੀ ਹੋਣ ਦੇ ਨਾਤੇ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਮੇਰਾ ਮੁੱਖ ਮਕਸਦ ਹੋਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਡਾ. ਅਮਨਪ੍ਰੀਤ ਸਿੰਘ ਐੱਮ.ਐੱਸ ਸਰਜਰੀ, ਮਨਵੀਰ ਕੌਰ, ਮਨੋਹਰ ਲਾਲ ਸੁਪਰਡੈਂਟ, ਸੁਨੀਲ ਕੁਮਾਰ, ਦੀਪਕ ਕੁਮਾਰ ਡੀ.ਪੀ.ਐੱਮ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਹਰਿਤਾ ਬਾਂਸਲ, ਮਨਪ੍ਰੀਤ ਕੌਰ, ਸਤਵੀਰ ਕੌਰ, ਰੁਪਿੰਦਰ ਕੌਰ ਸੁਪਰਡੈਂਟ, ਭੁਪਿੰਦਰ ਸਿੰਘ ਸਟੈਨੋ ਅਤੇ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਸਟਾਫ ਨੇ ਸਿਵਲ ਸਰਜਨ ਡਾ. ਨਵਜੋਤ ਕੌਰ ਨੂੰ ਉਨ੍ਹਾਂ ਦੀ ਤਰੱਕੀ ਤੇ ਵਧਾਈ ਦਿੱਤੀ ਅਤੇ ਨਿੱਘਾ ਸਵਾਗਤ ਕੀਤਾ ਗਿਆ। Author: Malout Live