ਮਾਂ ਦੀ ਬੇ-ਰਹਿਮੀ ਨਾਲ ਕੁੱਟਮਾਰ ਕਰਦੇ ਦੀ ਵੀਡਿਓ ਵਾਇਰਲ ਹੋਣ ਤੇ ਥਾਣਾ ਸਿਟੀ ਮਲੋਟ ਪੁਲਿਸ ਨੇ ਦੋਸ਼ੀ ਨੂੰ ਕੀਤਾ ਕਾਬੂ
ਮਲੋਟ:- ਮਾਨਯੋਗ ਸ਼੍ਰੀ ਧਰੁਮਨ ਐੱਚ.ਨਿੰਬਲੇ ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਬਲਕਾਰ ਸਿੰਘ ਪੀ.ਪੀ.ਐੱਸ ਉਪ-ਕਪਤਾਨ ਪੁਲਿਸ ਸਬ ਡਿਵੀਜ਼ਨ ਮਲੋਟ ਅਤੇ ਇੰਸਪੈਕਟਰ ਚੰਦਰ ਸ਼ੇਖਰ ਮੁੱਖ ਅਫਸਰ ਥਾਣਾ ਸਿਟੀ ਮਲੋਟ ਦੀ ਰਹਿਨੁਮਾਈ ਹੇਠ ਥਾਣਾ ਸਿਟੀ ਮਲੋਟ ਦੇ ਏਰੀਏ ਵਿੱਚ ਬੀਤੇ ਦਿਨ ਇਕ ਵਿਅਕਤੀ ਵੱਲੋਂ ਆਪਣੀ ਮਾਂ ਦੀ ਬੇ-ਰਹਿਮੀ ਨਾਲ ਕੁੱਟਮਾਰ ਕਰਦੇ ਹੋਏ ਉਸ ਦੀ ਧੌਣ ਦੇ ਉੱਪਰ ਚੜੇ ਹੋਏ ਦੀ ਵੀਡੀਓ ਜਿਸ ਵਿੱਚ ਉਸ ਦਾ ਭਰਾ ਆਪਣੀ ਮਾਂ ਨੂੰ ਛਡਾਉਣ ਦੀ ਕੋਸ਼ਿਸ਼ ਕਰ ਰਿਹਾ ਹੈ,
ਵਾਇਰਲ ਹੋਣ ਤੇ ਮਾਮਲੇ ਦੀ ਸੰਜੀਦਗੀ ਨੂੰ ਦੇਖਦੇ ਹੋਏ ਥਾਣਾ ਸਿਟੀ ਮਲੋਟ ਦੀ ਪੁਲਿਸ ਵੱਲੋਂ ਬੜੀ ਤੇਜੀ ਨਾਲ ਕਾਰਵਾਈ ਕਰਦੇ ਹੋਏ, ਪੀੜਤਾਂ ਦਾ ਘਰ ਟਰੇਸ ਕਰਕੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਪੀੜਤਾਂ ਦਾ ਬਿਆਨ ਲਿਖਿਆ ਗਿਆ। ਜਿਸ ਦੇ ਬਿਆਨਾਂ ਦੇ ਅਧਾਰ ਤੇ ਪੀੜਤ ਮਹਿਲਾ ਦੇ ਲੜਕੇ ਗੁਰਪਿੰਦਰ ਸਿੰਘ ਉਰਫ ਪ੍ਰਿੰਸ ਪੁੱਤਰ ਕੁਲਵੰਤ ਸਿੰਘ ਵਾਸੀ ਗੁਰੂ ਨਾਨਕ ਨਗਰੀ, ਮਲੋਟ ਦੇ ਖਿਲਾਫ ਮੁਕੱਦਮਾ ਨੰਬਰ 193 ਮਿਤੀ 20.07.2022 ਅ/ਧ 307,323 IPC ਥਾਣਾ ਸਿਟੀ ਮਲੋਟ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ। Author: Malout Live