District NewsMalout News

ਅਗਨੀਪਥ ਖਿਲਾਫ਼ ਅੱਜ ਭਾਰਤ ਬੰਦ ‘ਤੇ ਪੰਜਾਬ ‘ਚ ਹਾਈ ਅਲਰਟ ਜਾਰੀ

ਮਲੋਟ(ਪੰਜਾਬ):- ਫੌਜ ਦੀ ਭਰਤੀ ਦੀ ਅਗਨੀਪਥ ਯੋਜਨਾ ਦੇ ਖਿਲਾਫ਼ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਪੁਲਿਸ ਨੇ ਹਾਈ ਅਲਰਟ ‘ਤੇ ਰੱਖਿਆ ਹੈ। ਸੂਬੇ ਦੇ ਸਾਰੇ ਆਰਮੀ ਭਰਤੀ ਕੇਂਦਰਾਂ ਅਤੇ ਕੈਂਟਾਂ ਦੀ ਸੁਰੱਖਿਆ ਵਧਾ ਦਿੱਤੀ ਗਈ। ਭਾਜਪਾ ਦਫ਼ਤਰ ਤੋਂ ਇਲਾਵਾ ਕੇਂਦਰ ਸਰਕਾਰ ਦੇ ਸਾਰੇ ਦਫ਼ਤਰਾਂ ਵਿੱਚ ਵੀ ਸਖ਼ਤ ਸੁਰੱਖਿਆ ਪ੍ਰਬੰਧ ਹੋਣਗੇ। ADGP (ਲਾਅ ਐਂਡ ਆਰਡਰ) ਨੇ ਭੰਨਤੋੜ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਹਨ। ਇਸ ਦੇ ਲਈ ਪ੍ਰਦਰਸ਼ਨ ਵਾਲੀ ਥਾਂ ‘ਤੇ ਡਿਊਟੀ ਮੈਜਿਸਟਰੇਟ ਵੀ ਤਾਇਨਾਤ ਰਹਿਣਗੇ।

ਪੰਜਾਬ ਪੁਲਿਸ ਦੇ ਨਾਲ ਕੇਂਦਰੀ ਸੁਰੱਖਿਆ ਬਲ (CRPF) ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਪੰਜਾਬ ਵਿੱਚ ਅਗਨੀਪਥ ਯੋਜਨਾ ਲਈ ਸੋਸ਼ਲ ਮੀਡੀਆ ਗਰੁੱਪਾਂ ਰਾਹੀਂ ਵਿਰੋਧ ਭੜਕਾਇਆ ਜਾ ਰਿਹਾ ਹੈ। ਇਸ ਰਾਹੀਂ ਨੌਜਵਾਨਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਇਸ ਲਈ ਪੁਲਿਸ ਦੇ ਸੋਸ਼ਲ ਮੀਡੀਆ ਸੈੱਲਾਂ ਨੂੰ ਸਰਗਰਮ ਕਰ ਦਿੱਤਾ ਗਿਆ ਹੈ। ਪੁਲਿਸ ਅਜਿਹੇ ਸਾਰੇ ਗਰੁੱਪਾਂ ‘ਤੇ ਨਜ਼ਰ ਰੱਖੇਗੀ। ਕੁੱਝ ਸੰਗਠਨ ਆਪਣੇ ਹਿੱਤਾਂ ਲਈ ਇਸ ਪ੍ਰਦਰਸ਼ਨ ਦਾ ਸਮਰਥਨ ਕਰ ਰਹੇ ਹਨ। ਸਥਾਨਕ ਪੁਲਿਸ ਨੂੰ ਉਨ੍ਹਾਂ ‘ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਇਲਾਕੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਇਨ੍ਹਾਂ ‘ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ।

Author : Malout Live

Leave a Reply

Your email address will not be published. Required fields are marked *

Back to top button