ਬਲਾਕ ਖੇਤੀਬਾੜੀ ਦਫ਼ਤਰ ਮਲੋਟ ਵੱਲੋਂ ਪਰਾਲੀ ਦੀ ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਮਲੋਟ:- ਡਾ. ਸੁਤੰਤਰ ਕੁਮਾਰ ਐਰੀ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤੇ ਡਾ. ਬਲਜਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੀ ਹਦਾਇਤਾਂ ਅਨੁਸਾਰ ਬਲਾਕ ਖੇਤੀਬਾੜੀ ਦਫ਼ਤਰ ਮਲੋਟ ਵੱਲੋਂ ਪਿੰਡ ਔਲਖ ਵਿਚ ਮੌਜੂਦਾ ਫਸਲਾ ਦੀ ਸਾਂਭ ਸੰਭਾਲ ਅਤੇ ਪਰਾਲੀ ਪ੍ਰਬੰਧਨ ਲਈ ਵਿਉਂਤਬੰਦੀ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਸ਼ਿਸ਼ਪਾਲ ਗੌਦਾਰਾ ਨੇ ਨਰਮੇ ਦੀ ਫ਼ਸਲ ਦੀ ਸਾਂਭ ਸੰਭਾਲ ਦੀ ਜਾਣਕਾਰੀ ਦਿੱਤੀ। ਡਾ. ਮੰਗਲ ਸੈਨ ਨੇ ਝੋਨੇ ਅਤੇ ਬਾਸਮਤੀ ਵਿਚ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਦੇ ਨਾਲ ਨਾਲ ਪਰਾਲੀ ਦੇ ਨਿਪਟਾਰੇ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਖੇਤੀਬਾੜੀ ਵਿਭਾਗ ਦੀਆਂ ਟੀਮਾਂ ਬਾਰੇ ਡਾ. ਜਗਤਾਰ ਸਿੰਘ ਨੇ ਦੱਸਿਆ ਅਤੇ ਸਤਵਿੰਦਰ ਸਿੰਘ ਨੇ ਪਰਾਲੀ ਦੇ ਨਿਪਟਾਰੇ ਲਈ ਵਰਤੇ ਜਾਣ ਵਾਲੇ ਸੰਦਾਂ ਬਾਰੇ ਜਾਣਕਾਰੀ ਦਿੱਤੀ। ਆਤਮਾ ਸਕੀਮ ਤੋਂ ਡਾ. ਪਰਮਜੀਤ ਸਿੰਘ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਦੱਸਿਆ। ਬਲਾਕ ਖੇਤੀਬਾੜੀ ਅਫਸਰ ਡਾ. ਹਸਨ ਸਿੰਘ ਨੇ ਮਿੱਟੀ, ਪਾਣੀ ਦੀ ਪਰਖ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਕਿਸਾਨਾਂ ਨੂੰੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਨੂੰ ਬਿਨਾਂ ਸਾੜੇ ਕਣਕ ਦੀ ਬਿਜਾਈ ਕਰਨ। ਉਨਾਂ ਕਿਹਾ ਕਿ ਅਜਿਹਾ ਕਰਨ ਨਾਲ ਕਿਸਾਨਾਂ ਦੀ ਜਮੀਨ ਉਪਜਾਊ ਹੋਵੇਗੀ, ਖੇਤੀ ਖਰਚੇ ਘਟਣਗੇ ਅਤੇ ਆਮਦਨ ਵਿਚ ਵਾਧਾ ਹੋਵੇਗਾ। ਇਸ ਮੌਕੇ ਰਾਮਸ਼ਰਨ ਸ਼ਰਮਾ, ਸੁਰਿੰਦਰ ਸਿੰਘ, ਜਗਮੀਤ ਸਿੰਘ, ਗੁਰਕਿਰਤਨ ਸ਼ਰਮਾ ਆਦਿ ਹਾਜ਼ਰ ਸਨ।