Punjab

ਗਿੱਦੜਬਾਹਾ ਦੀਆਂ ਔਰਤਾਂ ਨੇ ਰਾਜਾ ਵੜਿੰਗ ਨੂੰ ਖਰੀਆਂ-ਖਰੀਆਂ ਸੁਣਾਈਆਂ।

ਗਿੱਦੜਬਾਹਾ :- ਗਿੱਦੜਬਾਹਾ ਦੇ ਇਲਾਕੇ ’ਚ ਆ ਰਹੇ ਗੰਦੇ ਪਾਣੀ ਤੋਂ ਪਰੇਸ਼ਾਨ ਮੁਹੱਲੇ ਦੀਆਂ ਔਰਤਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਲੋਕਾਂ ਨੇ ਮੌਜੂਦਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬੁਰਾ ਬੋਲਦੇ ਹੋਏ ਉਸ ਨੂੰ ਖਰੀਆਂ-ਖਰੀਆਂ ਸੁਣਾਈਆਂ। ਪਾਣੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਨੂੰ ਇਸ ਗੱਲ ਦਾ ਗਿਲ੍ਹਾ ਹੈ ਕਿ ਉਨ੍ਹਾਂ ਦੇ ਵਿਧਾਇਕ ਰਾਜਾ ਵੜਿੰਗ ਕਦੇ ਮੁਹੱਲੇ ‘ਚ ਗੇੜਾ ਮਾਰਨ ਨਹੀਂ ਆਏ। ਜਾਣਕਾਰੀ ਅਨੁਸਾਰ ਗਿੱਦੜਬਾਹਾ ਦੇ ਵਾਰਡ ਨੰਬਰ-12 ’ਚ ਗੰਦੇ ਪਾਣੀ ਦੀ ਸਪਲਾਈ ਹੋ ਰਹੀ ਹੈ, ਜਿਸ ਨੂੰ ਲੋਕ ਪੀਣ ਲਈ ਮਜਬੂਰ ਹੋ ਰਹੇ ਹਨ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਮੁਹੱਲੇ ਦੀਆਂ ਔਰਤਾਂ ਨੇ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਕਾਂਗਰਸ ਦੀ ਸਰਕਾਰ ਨੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ, ਜਿਨ੍ਹਾਂ ਨੇ ਸਰਕਾਰ ਖਰ੍ਹੀ ਨਹੀਂ ਉਤਰੀ। ਰੇਲ ਲਾਈਨ ਪਾਰ ਇਲਾਕੇ ’ਚ ਰਹਿ ਰਹੇ ਲੋਕ ਮੁਢਲੀਆਂ ਸਹੂਲਤਾਂ ਤੋਂ ਵਾਂਝੇ ਹਨ, ਜਿਨ੍ਹਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੇ ਕਈ ਵਾਰ ਕਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ’ਤੇ ਇਸ ਇਲਾਕੇ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹੋ ਰਹੇ ਹਨ। ਗੰਦੇ ਪਾਣੀ ਤੋਂ ਪਰੇਸ਼ਾਨ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਸਮਸਿਆਵਾਂ ਦਾ ਹਲ ਜਲਦੀ ਤੋਂ ਜਲਦੀ ਕੀਤਾ ਜਾਵੇ।

Leave a Reply

Your email address will not be published. Required fields are marked *

Back to top button