ਜਿ਼ਲ੍ਹੇ ਦੇ ਕਿਸਾਨਾਂ ਵਲੋਂ ਝੋਨੇ ਦੀ ਫਸਲ ਦੀ ਬਜਾਏ ਨਰਮੇ ਦੀ ਕਾਸ਼ਤ ਨੂੰ ਦਿੱਤੀ ਜਾ ਰਹੀ ਹੈ ਪਹਿਲ

ਸ੍ਰੀ ਮੁਕਤਸਰ ਸਾਹਿਬ:- ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਕਿਸਾਨਾਂ ਵਲੋਂ ਝੋਨੇ ਦੀ ਫਸਲ ਦੀ ਬਜਾਏ ਨਰਮੇ ਦੀ ਕਾਸਤ ਵੱਲ ਵਧੇਰੇ ਧਿਆਨ ਦੇ ਰਹੇ ਹਨ ਤਾਂ ਜੋ ਭਵਿੱਖ ਵਿੱਚ ਉਹਨਾਂ  ਨੂੰ ਕਿਸੇ ਪ੍ਰਕਾਰ ਦੀ ਪ੍ਰ਼ੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ ਡਾ. ਜਲੌਰ ਸਿੰਘ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ  ਦਿੱਤੀ।

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆਂ ਕਿ ਖੇਤੀਬਾੜੀ ਟੀਮ ਵਲੋਂ ਕਿਸਾਨਾਂ  ਨੂੰ ਝੋਨੇ ਦੀ ਫਸਲ ਦੀ ਬਜਾਏ ਨਰਮੇ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆਂ ਕਿ ਖੇਤੀਬਾੜੀ ਵਿਭਾਗ ਵਲੋਂ ਜਿ਼ਲ੍ਹੇ ਵਿੱਚ ਨਰਮੇ ਦਾ ਪਿਛਲੇ ਸਾਲ 7200 ਹੈਕਟੇਅਰ ਰਕਬੇ ਦੇ ਮੁਕਾਬਲੇ 10500 ਹੈਕਟੇਅਰ ਰਕਬੇ ਵਿੱਚ ਨਰਮੇ ਦੀ ਬਿਜਾਈ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹੁਣ ਤੱਕ 78000  ਹੈਕਟੇਅਰ ਵਿੱਚ ਨਰਮੇ ਦੀ ਬਿਜਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਦੱਸਿਆਂ ਕਿ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਤਹਿਤ ਜਿ਼ਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਰਮੇ ਦੀਆਂ ਵੱਖਰੀ-ਵੱਖਰੀਆਂ ਕਿਸਮਾ ਦੀਆਂ  40 ਪ੍ਰਦਰਸ਼ਨੀ ਪਲਾਂਟ ਲਗਵਾਏ ਗਏ ਹਨ । ਇਹ ਪ੍ਰਦਰਸ਼ਨੀ ਪਲਾਂਟ ਲਗਵਾਉਣ ਵਾਸਤੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ  ਨੂੰ ਨਰਮੇ ਦਾ ਮੁਫਤ ਬੀਜ਼ ਉਪਲਬੱਧ ਕਰਵਾਇਆ ਗਿਆ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੇਠਾ ਜਾਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਨਰਮੇ ਅਤੇ ਮੱਕੀ ਦੀ ਫਸਲ ਦੀ ਬਿਜਾਈ ਕੀਤੀ ਜਾਵੇ। ਉਹਨਾਂ ਅੱਗੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਨਰਮੇ ਜਾਂ ਮੱਕੀ ਦੇ ਬੀਜ ਖਰੀਦਣ ਸਬੰਧੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ। ਬਲਾਕ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੀ ਅਗਵਾਈ ਵਿੱਚ  ਡਾ. ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ, ਡਾ. ਗਗਨਦੀਪ ਸਿੰਘ ਆਤਮਾ  ਨੇ  ਪਿੰਡ ਨੰਦਗੜ੍ਹ ਵਿਖੇ ਗੁਰਭਗਤ ਸਿੰਘ ਦੇ ਖੇਤ ਵਿੱੱਚ ਨਰਮੇ ਦਾ ਪ੍ਰਦਰਸ਼ਨੀ ਪਲਾਂਟ ਦੀ ਬਿਜਾਈ ਕਰਵਾਉਂਦੇ ਹੋਏ।