ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਲੰਬੀ ਦੇ ਵਰਕਰਾਂ ਨਾਲ ਵਰਕਰ ਮਿਲਣੀ ਕੀਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਐਲਾਨੇ ਗਏ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਵਿਧਾਨ ਸਭਾ ਹਲਕੇ ਦੇ ਵਰਕਰਾਂ ਨਾਲ ਵਰਕਰ ਮਿਲਣੀ ਤਹਿਤ ਇੱਕ ਮੀਟਿੰਗ ਲੰਬੀ ਵਿਖੇ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਭਾਗ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਵਰਕਰਾਂ ਦੀ ਇੱਛਾਵਾਂ ਤੇ ਖਰ੍ਹੇ ਉਤਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਤੇ ਵਿਸ਼ਵਾਸ਼ ਪ੍ਰਗਟ ਕੀਤਾ ਹੈ, ਇਸ ਲਈ ਉਹ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ।
ਉਨ੍ਹਾਂ ਕਿਹਾ ਕਿ ਉਹ ਆਮ ਘਰ ਵਿੱਚੋਂ ਹਨ ਅਤੇ ਇਹ ਚੋਣ ਆਮ ਵਰਕਰਾਂ ਦੀ ਚੋਣ ਹੈ। ਜਿਵੇ ਤੁਸੀਂ ਪਹਿਲਾ ਮਾਨ ਬਖਸ਼ਿਆ ਹੈ ਉਮੀਦ ਹੈ ਹੁਣ ਉਸ ਤੋਂ ਵੀ ਵੱਧ ਬਖਸ਼ੋਗੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੇ ਵੀ ਸਵਾਲ ਚੁੱਕੇ। Author: Malout Live