District NewsMalout News

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਬੱਚਿਆਂ ਨੂੰ ਦਵਾਈਆਂ ਲੈਣ ਲਈ ਦਿੱਤੀ ਸਹਾਇਤਾ ਰਾਸ਼ੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿੱਚ ਲੋੜਵੰਦ ਬੱਚਿਆਂ ਨੂੰ ਦਵਾਈਆਂ ਖਰੀਦਣ ਲਈ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਇਸ ਦੌਰਾਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਰਦਾਰ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਟਰੱਸਟ ਦੇ ਹੈੱਡ ਆਫਿਸ ਤੋਂ ਆਏ ਹੋਏ ਚੈੱਕ ਵੰਡੇ ਗਏ ਅਤੇ ਕਿਹਾ ਕਿ ਨਵਜੋਤ ਸਿੰਘ ਜੋ ਕਿ ਬਿਲਕੁੱਲ ਛੋਟੀ ਉਮਰ ਵਿੱਚ ਸ਼ੂਗਰ ਦਾ ਮਰੀਜ਼ ਬਣ ਗਿਆ ਹੈ ਅਤੇ ਹਰ ਰੋਜ਼ ਇਨਜ਼ੈਕਸਨ ਲੱਗਦਾ ਹੈ ਪਰ ਪਰਿਵਾਰ ਗਰੀਬੀ ਰੇਖਾ ਤੋਂ ਵੀ ਥੱਲੇ ਰਹਿ ਰਿਹਾ ਹੈ।

ਰੋਜ਼- ਰੋਜ਼ ਦੀ ਦਵਾਈ ਤੋਂ ਹੱਥ ਖੜ੍ਹੇ ਕਰ ਚੁੱਕਿਆ ਹੈ ਤਾਂ ਪਤਾ ਲੱਗਣ ਤੇ ਡਾਕਟਰ ਐੱਸ.ਪੀ ਸਿੰਘ ਓਬਰਾਏ ਕੋਲ ਫਰਿਆਦ ਕੀਤੀ ਗਈ ਅਤੇ ਉਨ੍ਹਾਂ ਨੇ ਤਰੁੰਤ ਸਹਾਇਤਾ ਰਾਸ਼ੀ ਦੇ ਚੈੱਕ ਸ਼੍ਰੀ ਮੁਕਤਸਰ ਸਾਹਿਬ ਟੀਮ ਨੂੰ ਭੇਜੇ ਗਏ ਤਾਂ ਕਿ ਉਹ ਆਪਣਾ ਇਲਾਜ ਕਰਵਾ ਸਕਣ। ਇਸ ਤਰ੍ਹਾਂ ਹੋਰ ਗਰੀਬ ਘਰਾਂ ਦੇ ਬੱਚਿਆਂ ਨੂੰ ਵੀ ਸਹਾਇਤਾ ਰਾਸ਼ੀ ਦਿੱਤੀ ਗਈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਕਿਹਾ ਕਿ ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ ਇਹ ਰਾਸ਼ੀ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਮੌਕੇ ਗੁਰਪਾਲ ਸਿੰਘ, ਮਾਸਟਰ ਰਾਜਿੰਦਰ ਸਿੰਘ, ਗੁਰਚਰਨ ਸਿੰਘ ਮਲੋਟ ਇਕਾਈ ਅਤੇ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਿਰ ਸਨ।

Author: Malout Live

Back to top button