ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਦਿੱਤੀ ਸਹਾਇਤਾ ਰਾਸ਼ੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸ਼੍ਰੀ ਮੁਕਤਸਰ ਸਾਹਿਬ ਵਿਖੇ 30 ਲੋੜਵੰਦ ਮਰੀਜ਼ਾਂ ਨੂੰ ਨਿਰੰਜਨ ਸਿੰਘ ਰੱਖੜਾ ਪ੍ਰਧਾਨ ਆਲ ਇੰਡੀਆ ਟਾਕ ਕਸ਼ੱਤਰੀ ਸਭਾ ਦੀ ਹਾਜ਼ਰੀ ਵਿੱਚ ਦਵਾਈਆਂ ਖਰੀਦਣ ਲਈ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਇਨ੍ਹਾਂ ਹਾਲਤਾਂ ਵਿੱਚ ਡਾ.ਐੱਸ.ਪੀ ਸਿੰਘ ਓਬਰਾਏ ਵੱਲੋਂ ਇਨ੍ਹਾਂ ਮਰੀਜ਼ਾਂ ਦੀ ਬਾਹ ਫ਼ੜੀ ਹੋਈ ਹੈ ਸਮੇਂ-ਸਮੇਂ ਤੇ ਇਨ੍ਹਾਂ ਦੀ ਲੋੜ ਮੁਤਾਬਿਕ ਦਵਾਈਆਂ ਖਰੀਦਣ ਲਈ ਹਰ ਮਹੀਨੇ ਪੈਸੇ ਦਿੰਦੇ ਰਹਿੰਦੇ ਹਨ।
ਨਿਰੰਜਣ ਸਿੰਘ ਰੱਖੜਾ ਸਰਪ੍ਰਸਤ ਆਲ ਇੰਡੀਆ ਟਾਕ ਕਸ਼ੱਤਰੀ ਸਭਾ ਵੱਲੋਂ ਡਾ.ਐੱਸ.ਪੀ ਸਿੰਘ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸਹਾਇਤਾ ਰਾਸ਼ੀ ਲੈਣ ਉਪਰੰਤ ਇਹਨਾਂ ਲੋੜਵੰਦ ਮਰੀਜ਼ਾਂ ਨੇ ਡਾਕਟਰ ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾਇਰਡ ਪ੍ਰਿੰਸੀਪਲ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ, ਜਸਵਿੰਦਰ ਸਿੰਘ ਮਣਕੂ, ਜਤਿੰਦਰ ਸਿੰਘ ਕੈਂਥ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਗੁਰਜੀਤ ਸਿੰਘ ਜੀਤਾ, ਸੋਮਨਾਥ ਅਤੇ ਸੁਖਮੰਦਰ ਸਿੰਘ ਆਦਿ ਹਾਜ਼ਿਰ ਸਨ। Author : Malout Live