ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਬਿਮਾਰੀਆਂ ਤੋਂ ਪੀੜ੍ਹਤ ਲੋਕਾਂ ਨੂੰ ਦਿੱਤੀ ਗਈ ਸਹਾਇਤਾ ਰਾਸ਼ੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਣਾਉਦਿਆਂ ਬਿਨ੍ਹਾਂ ਕਿਸੇ ਭੇਦਭਾਵ ਦੇ ਮਨੁੱਖਤਾ ਦੀ ਭਲਾਈ ਜਾਰੀ ਹੈ, ਕਿਸੇ ਵੀ ਗਰੀਬ ਆਦਮੀ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਡਾ.ਓਬਰਾਏ ਉੱਥੇ ਮਸੀਹਾ ਬਣ ਕੇ ਪਹੁੰਚਦੇ ਹਨ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਵਿੱਚ 10 ਅਤਿ ਗ਼ਰੀਬ ਵੱਖ-ਵੱਖ ਭਿਆਨਕ ਬਿਮਾਰੀਆਂ ਤੋਂ ਪੀੜ੍ਹਤ ਲੋਕਾਂ ਦੀ ਡਾ. ਓਬਰਾਏ ਵੱਲੋਂ ਬਾਂਹ ਫੜੀ ਹੋਈ ਹੈ। ਸਮੇਂ-ਸਮੇਂ ਡਾਕਟਰ ਦੀ ਸਲਾਹ ਅਨੁਸਾਰ ਇਹਨਾਂ ਦੀ ਵਿੱਤੀ ਮੱਦਦ ਕੀਤੀ ਜਾਂਦੀ ਹੈ। ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਇਨ੍ਹਾਂ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ
ਦਸ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਉਪਰੰਤ ਇੰਨ੍ਹਾਂ ਬਿਮਾਰ ਵਿਅਕਤੀਆਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਦੱਸਿਆ ਕਿ ਲੰਬੇ ਸਮੇਂ ਤੋਂ ਇਲਾਜ ਕਰਵਾਉਣ ਉਪਰੰਤ ਸਾਡੀ ਮਾਲੀ ਹਾਲਾਤ ਬਹੁਤ ਹੀ ਮਾੜੀ ਹੋ ਗਈ ਸੀ ਪਰ ਡਾ. ਓਬਰਾਏ ਵੱਲੋਂ ਬਾਂਹ ਫ਼ੜਨ ਉਪਰੰਤ ਹੁਣ ਅਸੀਂ ਅਪਣਾ ਇਲਾਜ ਕਰਵਾ ਰਹੇ ਹਾਂ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ। ਇਹ ਰਾਸ਼ੀ ਡਾ. ਓਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ, ਗੁਰਜੀਤ ਸਿੰਘ ਜੀਤਾ, ਸੋਮਨਾਥ, ਰਣਧੀਰ ਸਿੰਘ ਕੈਨੇਡਾ, ਬਰਨੇਕ ਸਿੰਘ, ਗੁਰਪਾਲ ਸਿੰਘ, ਜਤਿੰਦਰ ਸਿੰਘ ਕੈਂਥ ਕੈਨੇਡਾ, ਅਸ਼ੋਕ ਕੁਮਾਰ, ਮਲਕੀਤ ਸਿੰਘ ਆਦਿ ਹਾਜ਼ਿਰ ਸਨ। Author: Malout Live