ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਗਈ ਸਹਾਇਤਾ ਰਾਸ਼ੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾਕਟਰ ਐੱਸ.ਪੀ. ਸਿੰਘ ਓਬਰਾਏ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਨਾਉਦਿਆ ਬਿਨਾਂ ਕਿਸੇ ਭੇਦ ਭਾਵ ਦੇ ਮਨੁੱਖਤਾ ਦੀ ਸੇਵਾ ਲਗਾਤਾਰ ਜਾਰੀ ਹੈ। ਇਸ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਅੰਗਹੀਣ ਵਿਅਕਤੀ ਆਪਣੇ ਆਪ ਨੂੰ ਹਮੇਸ਼ਾ ਹੀਣ ਭਾਵਨਾ ਨਾਲ ਦੇਖਦੇ ਹਨ ਕਿਉਂਕਿ ਇਹਨਾਂ ਹਾਲਾਤਾਂ ਵਿੱਚ ਆਪਣੇ ਵੀ ਮੁੱਖ ਮੋੜ ਲੈਂਦੇ ਹਨ। ਇਹਨਾਂ ਹਾਲਾਤਾਂ ਦੇ ਮੱਦੇਨਜ਼ਰ ਓਬਰਾਏ ਵੱਲੋਂ ਅੰਗਹੀਣ ਵਿਅਕਤੀਆਂ ਦਾ ਖਾਸ ਖਿਆਲ ਰੱਖਿਆ ਜਾਂਦਾ ਹੈ ।
ਡਾ. ਓਬਰਾਏ ਵੱਲੋਂ ਅੰਗਹੀਣ ਵਿਅਕਤੀਆਂ ਲਈ ਭੇਜੀ ਹੋਈ ਰਾਸ਼ੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਕਸੀਮ ਕੀਤੀ ਗਈ ਅਤੇ ਇਸ ਮੌਕੇ ਅੰਗਹੀਣ ਵਿਅਕਤੀਆਂ ਵੱਲੋਂ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਓਬਰਾਏ ਹਮੇਸ਼ਾ ਸਾਡੀ ਲਾਠੀ ਬਣਕੇ ਸਾਡੇ ਨਾਲ ਖੜ੍ਹੇ ਹਨ। ਇਸ ਮੌਕੇ ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਚਰਨਜੀਤ ਸਿੰਘ, ਬਰਨੇਕ ਸਿੰਘ, ਅਸ਼ੋਕ ਕੁਮਾਰ, ਜਸਵਿੰਦਰ ਸਿੰਘ ਮਣਕੂ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜਰ ਸਨ। Author: Malout Live