ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ

ਮਲੋਟ: ਪ੍ਰੋ. ਡਾਕਟਰ ਐੱਸ.ਪੀ ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਕੰਮ ਕਰ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਅਨੋਖੇ ਢੰਗ ਨਾਲ ਯਾਦ ਕਰਦੇ ਹੋਏ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ 15 ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ ਅਤੇ ਸਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਦੌਰਾਨ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜ਼ੋਨ ਅਤੇ ਅਰਵਿੰਦਰਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ

ਇਹ ਰਾਸ਼ੀ ਦੇ ਚੈੱਕ ਓਬਰਾਏ ਵੱਲੋਂ ਅਪਣੀ ਨੇਕ ਕਮਾਈ ਵਿਚੋਂ ਭੇਜੇਂ ਗਏੇ ਹਨ ਅਤੇ ਸਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੈੱਕ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ ਤਕਸੀਮ ਕੀਤੇ ਗਏ। ਕਿਉਂਕਿ ਅੰਗਹੀਣ ਵਿਅਕਤੀ ਕੰਮ ਕਰਨ ਦੇ ਅਸਮਰੱਥ ਹੋਣ ਕਾਰਨ ਆਪਣੀਆਂ ਜ਼ਰੂਰਤਾਂ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਮੌਕੇ ਬਲਵਿੰਦਰ ਸਿੰਘ ਬਰਾੜ, ਬਲਜੀਤ ਸਿੰਘ ਮਾਨ ਅਸ਼ੋਕ ਕੁਮਾਰ, ਸੋਮ ਨਾਥ, ਬਲਜੀਤ ਸਿੰਘ, ਬਰਨੇਕ ਸਿੰਘ, ਗੁਰਪਾਲ ਸਿੰਘ, ਮਲਕੀਤ ਸਿੰਘ, ਸੁਖਬੀਰ ਸਿੰਘ, ਚਰਨਜੀਤ ਸਿੰਘ, ਜਸਵਿੰਦਰ ਸਿੰਘ, ਰਣਧੀਰ ਸਿੰਘ, ਗੁਰਜੀਤ ਸਿੰਘ ਜੀਤਾ ਆਦਿ ਹਾਜ਼ਿਰ ਸਨ। Author: Malout Live