Punjab

ਪੰਜਾਬ ਸਰਕਾਰ 6000 ਅਧਿਆਪਕ ਦੀ ਕਰੇਗੀ ਭਰਤੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਭਰਤੀ ਸ਼ੁਰੂ ਕਰ ਦਿੱਤੀ ਹੈ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਕਹਿਣਾ ਹੈ ਕਿ 6000 ਅਧਿਆਪਕਾਂ ਦੀ ਭਰਤੀ ਜਲਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਅਧਿਆਪਕਾਂ ਦੀਆਂ ਛੇ ਹਜ਼ਾਰ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬੇਸ਼ੱਕ ਸਿੱਖਿਆ ਵਿਭਾਗ ਵਿੱਚ ਹਜ਼ਾਰਾਂ ਆਸਾਮੀਆਂ ਖਾਲੀ ਹਨ ਪਰ ਸਰਕਾਰ ਰੈਸ਼ਨੇਲਾਈਜ਼ੇਸ਼ਨ ਰਾਹੀਂ ਅਧਿਆਪਕਾਂ ਦੀ ਅਦਲਾ-ਬਦਲੀ ਕਰਕੇ ਰਹੀ ਹੈ। ਪਿਛਲੇ ਸਮੇਂ ਤੋਂ ਬੇਰੁਜ਼ਗਾਰ ਅਧਿਆਪਕ ਨੌਕਰੀਆਂ ਲਈ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਨੇ ਸਿਰਫ 6000 ਆਸਾਮੀਆਂ ਨੂੰ ਮਨਜ਼ੂਰੀ ਦੇ ਕੇ ਸਪਸ਼ਟ ਕਰ ਦਿੱਤਾ ਹੈ ਕਿ ਸਾਰੀਆਂ ਆਸਾਮੀਆਂ ਨਹੀਂ ਭਰੀਆਂ ਜਾਣਗੀਆਂ।ਸਿੱਖਿਆ ਮੰਤਰੀ ਨੇ ਆਪਣੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ 9000 ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ ਤੇ 8000 ਪ੍ਰਾਜੈਕਟਰ ਤੇ 1000 ਸੋਲਰ ਪੈਨਲਾਂ ਸਮੇਤ 1000 ਬਾਇਓਮੀਟ੍ਰਿਕ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਰਾਜ ਵਿੱਚ 2376 ਨਵੇਂ ਕਲਾਸ ਰੂਮ ਬਣਾਉਣ ਲਈ 37.63 ਕਰੋੜ, 880 ਸਕੂਲਾਂ ਵਿੱਚ ਸੋਲਰ ਪੈਨਲ ਲਾਉਣ ਲਈ 30.88 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਜਦਕਿ 202 ਲਾਇਬ੍ਰੇਰੀਆਂ ਬਣਾਉਣ ਲਈ 1908.70 ਲੱਖ, 101 ਨਵੀਆਂ ਸਾਇੰਸ ਲੈਬਜ਼ ਬਣਾਉਣ ਲਈ 846.01 ਲੱਖ, ਆਰਟ ਐਂਡ ਕਰਾਫਟ ਦੇ ਵਿਦਿਆਰਥੀਆਂ ਲਈ 353 ਕਮਰੇ ਬਣਾਉਣ ਲਈ 2498.15 ਲੱਖ ਦੀ ਮਨਜ਼ੂਰੀ ਦਿੱਤੀ ਗਈ ਹੈ। 3500 ਪ੍ਰਾਇਮਰੀ ਸਕੂਲਾਂ ਵਿੱਚ 7145 ਗ੍ਰੀਨ ਬੋਰਡ ਵੀ ਲਾ ਦਿੱਤੇ ਗਏ ਹਨ ਤੇ 8500 ਹੋਰ ਸਕੂਲਾਂ ’ਚ 17000 ਗ੍ਰੀਨ ਬੋਰਡ ਅੰਡਰ ਪ੍ਰਾਸੈੱਸ ਹਨ।

Leave a Reply

Your email address will not be published. Required fields are marked *

Back to top button