ਆਲਮਵਾਲਾ ਵਿਖੇ ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਰਾਸ਼ਟਰੀ ਡੇਂਗੂ ਦਿਵਸ
ਮਲੋਟ(ਆਲਮਵਾਲਾ):- ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਰੰਜੂ ਸਿੰਗਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਵਿਕਰਮ ਅਸੀਜਾ, ਐੱਸ.ਐੱਮ.ਓ ਡਾ. ਜਗਦੀਪ ਚਾਵਲਾ ਦੀ ਯੋਗ ਅਗਵਾਈ ਹੇਠ ਅੱਜ ਸੀ.ਐੱਚ.ਸੀ ਆਲਮਵਾਲਾ ਅਤੇ ਵੱਖ-ਵੱਖ ਸਬ ਸੈਂਟਰ, ਸਕੂਲਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ। ਜਿਸ ਦੌਰਾਨ ਡਾ. ਜਗਦੀਪ ਚਾਵਲਾ ਨੇ ਦੱਸਿਆ ਕਿ ਡੇਂਗੂ ਦਿਵਸ ਦੋਰਾਨ ਸਾਰੇ ਹੀ ਫੀਲਡ ਸਟਾਫ਼ ਵੱਲੋਂ ਮਈ ਮਹੀਨੇ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾਦੀਆਂ ਹਨ। ਗਤੀਵਿਧੀਆਂ ਦਾ ਮੁੱਖ ਉਦੇਸ਼ ਡੇਂਗੂ ਪ੍ਰਤੀ ਜਾਗਰੂਕ ਕਰਨਾ ਹੈ
ਤਾਂ ਜੋ ਡੇਂਗੂ ਹੋਣ ਵਾਲੇ ਕਾਰਨਾਂ ਤੋਂ ਜਾਣੂੰ ਕਰਵਾ ਡੇਂਗੂ ਨਾਲ ਹੁੰਦੀਆਂ ਮੌਤਾਂ ਨੂੰ ਘਟਾਉਣਾ ਹੈ। ਉਹਨਾਂ ਨੇ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ‘ਤੇ ਪੈਂਦਾ ਹੁੰਦਾ ਹੈ ਅਤੇ ਇਸ ਲਈ ਆਪਣੇ ਪਾਣੀ ਵਾਲੇ ਬਰਤਨ, ਫਰਿੱਜਾਂ ਦੀਆਂ ਟ੍ਰੇਆਂ ਅਤੇ ਕੂਲਰਾਂ ਨੂੰ ਸਾਫ ਰੱਖਣਾ ਚਾਹੀਦਾ ਹੈ। ਡਾ. ਅੰਮ੍ਰਿਤਪਾਲ ਕੋਰ ਨੇ ਦੱਸਿਆ ਕਿ ਬੁਖ਼ਾਰ ਹੋਣ ‘ਤੇ ਜਲਦੀ ਹੀ ਡਾਕਟਰ ਨੂੰ ਦਿਖਾ ਕੇ ਇਲਾਜ ਕਰਾਉਣਾ ਜਰੂਰੀ ਹੈ। ਬਲਾਕ ਐਜੂਕੇਟਰ ਹਰਮਿੰਦਰ ਕੌਰ ਨੇ ਦੱਸਿਆ ਕਿ ਘਰਾਂ ਦੇ ਆਲੇ-ਦੁਆਲੇ ਗੰਦਾ ਪਾਣੀ ਇਕੱਠਾ ਹੋਣ ਤੋਂ ਰੋਕਣਾ ਚਾਹੀਦਾ ਹੈ ਅਤੇ ਬੱਚਿਆਂ ਨੂੰ ਪੂਰੇ ਕੱਪੜੇ ਪਾ ਕੇ ਰੱਖਣਾ ਚਾਹੀਦਾ ਹੈ। ਇਸ ਮੌਕੇ ਸੁਖਜੀਤ ਸਿੰਘ ਅਤੇ ਹੋਰ ਸਟਾਫ਼ ਮੌਜੂਦ ਸਨ। Author : Malout Live