ਕਣਕ ਖਰੀਦਣ ਲਈ ਸਾਰੇ ਢੁਕਵੇ ਪ੍ਰਬੰਧ ਕੀਤੇ -- ਜ਼ਿਲ੍ਹਾ ਮੰਡੀ ਅਫਸਰ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ:   ਕਰੋਨਾ ਵਾਇਰਸ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਕਣਕ ਖਰੀਦਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਹਾੜ੍ਹੀ ਦੀ ਫਸਲ ਦੀ ਕੁੱਲ ਖਰੀਦ ਵਿਚ 10-15 ਪ੍ਰਤੀਸ਼ਤ ਦਾ ਵਾਧਾ ਹੋਣ ਦੀ ਸੰਭਾਵਨਾ ਹੈ।
                              ਸ੍ਰੀ ਅਜੈਪਾਲ ਸਿੰਘ ਬਰਾੜ ਜ਼ਿਲ੍ਹਾ ਮੰਡੀ ਅਫਸਰ ਸ੍ਰੀ ਮੁਕਤਸਰ ਸਾਹਿਬ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਡ -19  ਮਹਾਂਮਾਰੀ ਦੇ ਮੱਦੇਨਜ਼ਰ ਕਣਕ ਦੀ ਫਸਲ ਖਰੀਦਣਲਈ ਮਾਰਕੀਟ ਕਮੇਟੀਆਂ ਵਲੋਂ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਕਣਕ ਵੇਚਣ ਸਮੇਂ ਕੋਈ ਮੁਸ਼ਕਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ  ਜ਼ਿਲ੍ਹੇ ਦੀਆਂ 221 ਅਨਾਜ ਮੰਡੀਆਂ ਬਣੀਆਂ ਹਨ ਜਿਨਾਂ ਵਿਚ ਚਾਵਲ ਦੇ ਕਈ  ਸ਼ੈਲਰ, ਕਪਾਹ ਫੈਕਟਰੀਆਂ ਅਤੇ ਹੋਰ ਖੁੱਲ੍ਹੀਆਂ ਥਾਵਾਂ ਵੀ ਸ਼ਾਮਲ ਹਨ ਜੋ ਕਣਕ ਦੇ ਖਰੀਦ ਕੇਂਦਰਾਂ ਲਈ ਬਣਾਏ ਗਏ ਹਨ।
           ਜ਼ਿਲ੍ਹਾ ਮੰਡੀ ਅਫਸਰ  ਨੇ ਦੱਸਿਆ ਕਿ ਪੁਲਿਸ ਵਿਭਾਗ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਕਿਸੇ ਵੀ ਜਗ੍ਹਾਂ ਤੇ ਫੈਲਣ ਨਾ ਦਿੱਤਾ ਜਾਵੇ,  ਜਿੱਥੇ ਲੋਕ ਆਪਣੀ ਕਣਕ ਦੀ ਫਸਲ ਵੇਚਣ ਲਈ ਇਕੱਠੇ ਹੁੰਦੇ ਹੋਣ।
         ਉਨ੍ਹਾਂ ਕਿਹਾ ਕਿ ਚਿਹਰਾ ਢੱਕਣ, ਸਰੀਰਕ ਦੂਰੀ ਅਤੇ ਸਫਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਹਨ, ਸਾਰੀਆਂ ਮੰਡੀਆਂ ’ਸਾਫ ਸੁਥਰੀਆਂ ਹਨ ਜਿਥੇ ਸਾਬਣ ਨਾਲ ਹੱਥ ਧੋਣ ਦੀ ਸਹੂਲਤ ਦੇ ਨਾਲ-ਨਾਲ 24 ਘੰਟੇ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਅਤੇ ਕਿਸਾਨਾਂ ਦੇ ਬੈਠਣ ਲਈ ਉਚਿਤ ਜਗ੍ਹਾ ਦਾ ਪ੍ਰਬੰਧ ਕੀਤਾ ਗਿਆ ਹੈ।
                              ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਮੌਜੂਦਾ ਮੌਸਮ ਦੇ ਮੱਦੇਨਜ਼ਰ ਕਿਸਾਨਾਂ ਨੇ ਸੁੱਕੀ ਕਣਕ ਲਿਆਉਣੀ ਸ਼ੁਰੂ ਕਰ ਦਿੱਤੀ ਹੈ ਜੋ ਕਿ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਵੇਚੀ ਜਾਂਦੀ ਹੈ। ਖਰੀਦ ਕੇਂਦਰਾਂ ਦੀ ਗਿਣਤੀ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਜ਼ਿਲ੍ਹ੍ਹੇ ਵਿੱਚ ਖਰੀਦ ਦੀ ਪ੍ਰਕਿਰਿਆ ਤੇਜ਼ ਚੱਲ ਰਹੀ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦਾ 1, 63,353 ਮੀਟਿ੍ਰਕ ਟਨ (ਮੀਟਿ੍ਰਕ ਟੋਨੇ) ਆਮਦ ਆ ਚੁੱਕੀ  ਹੈ ਅਤੇ ਬੁੱਧਵਾਰ ਦੀ ਆਮਦ 46, 577 ਮੀਟਰਕ ਟਨ ਸੀ। ਇਸ ਵਿਚੋਂ ਪਹਿਲਾਂ ਤੋਂ ਹੀ ਕਣਕ 1,39,243 ਮੀਟਿ੍ਰਕ ਟਨ ਕਿਸਾਨਾਂ ਤੋਂ ਖਰੀਦੀ ਗਈ ਹੈ। ਪਿਛਲੇ ਸਾਲ ਦੇ ਅੰਕੜਿਆਂ ਨੂੰ ਸਾਂਝਾ ਕਰਦਿਆਂ ਉਸਨੇ ਦੱਸਿਆ ਕਿ ਪਿਛਲੇ ਸਾਲ 23 ਅਪ੍ਰੈਲ ਤੱਕ 38, 835 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ।