ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਵਲੋਂ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ
ਮਲੋਟ:- ਸ਼ਹਿਰ ਦੇ ਵਾਰਡ ਨੰਬਰ 17,18 ਤੇ 20 ਵਿਖੇ ਵਿਧਵਾ ਔਰਤਾਂ ਨੂੰ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਵਲੋਂ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਅਮਨਪ੍ਰੀਤ ਭੱਟੀ ਵਲੋਂ ਵਿਧਵਾ ਔਰਤਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬੋਲਦਿਆਂ ਅਮਨਪ੍ਰੀਤ ਸਿੰਘ ਭੱਟੀ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਹਰ ਵਰਗ ਲਈ ਕੰਮ ਕੀਤੇ ਜਾ ਰਹੇ ਹਨ , ਉਸੇ ਲੜੀ ਤਹਿਤ ਅੱਜ ਵਿਧਵਾ ਔਰਤਾਂ ਨੂੰ ਮਸ਼ੀਨਾਂ ਵੰਡੀਆਂ ਗਈਆਂ ਤਾਂ ਜੋ ਆਪਣਾ ਸਿਲਾਈ ਦਾ ਕੰਮ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾ ਸਕਣ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀ ਸੇਵਾ ਵਿਚ ਹਮੇਸ਼ਾ ਤਤਪਰ ਰਹਿਣਗੇ ਅਤੇ ਕਿਸੇ ਸ਼ਹਿਰ ਵਾਸੀ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ਼ੁੱਭਦੀਪ ਸਿੰਘ ਬਿੱਟੂ , ਪੂਰਨ ਸਿੰਘ , ਸੋਮ ਪ੍ਰਕਾਸ਼ , ਅਜੀਤ ਕੁਮਾਰ , ਮੁਨੀਸ਼ ਪੀ . ਏ . ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ ।