ਪੰਜਾਬ ’ਚ ਬਣੇ ਹਾਲਾਤ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਣਾਈ ਰਾਹਤ ਭਰੀ ਖ਼ਬਰ
ਮਲੋਟ (ਪੰਜਾਬ): ਪੰਜਾਬ ਦੇ ਕਈ ਇਲਾਕਿਆਂ ਵਿੱਚ ਬਣੇ ਹਾਲਾਤ ਦਰਮਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰਾਹਤ ਦੇਣ ਵਾਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਦੀ ਪਾਣੀ ਦੀ ਸਥਿਤੀ ਦੀ ਹਰ ਪਲ ਦੀ ਰਿਪੋਰਟ ਦੇ ਆਧਾਰ ’ਤੇ ਪ੍ਰਸ਼ਾਸਨ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ, ਜ਼ਿਆਦਾ ਪ੍ਰਭਾਵਿਤ ਇਲਾਕਿਆਂ ’ਚ ਹਰ ਕਿਸਮ ਦੀ ਸਹਾਇਤਾ ਕਰਨੀ ਸਾਡੀ ਪਹਿਲ ਹੈ। ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਹਨ। ਉਮੀਦ ਹੈ ਪੰਜਾਬ ’ਚ ਅੱਜ ਸ਼ਾਮ ਤੱਕ ਹਾਲਾਤ ਕਾਫ਼ੀ ਸੁਧਰ ਜਾਣਗੇ।
ਕਿਸੇ ਵੀ ਕਿਸਮ ਦੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜੇਗੀ। ਪੰਜਾਬ 'ਚ ਵੱਖ-ਵੱਖ ਥਾਵਾਂ ’ਤੇ ਪਿਛਲੇ ਕੁੱਝ ਦਿਨਾਂ ਦੌਰਾਨ ਹੋਈ ਬਾਰਿਸ਼ ਨੇ ਸੂਬੇ ’ਚ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਇਸ ਕਾਰਨ ਬਹੁਤ ਸਾਰੇ ਇਲਾਕਿਆਂ 'ਚ ਪਾਣੀ ਭਰ ਗਿਆ ਸੀ। ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਚੰਗੀ ਖ਼ਬਰ ਇਹ ਹੈ ਕਿ ਇਸ ਹਫ਼ਤੇ ਸੂਬੇ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਤਾਂ ਹੋ ਸਕਦੀ ਹੈ ਪਰ ਭਾਰੀ ਮੀਂਹ ਦੇ ਆਸਾਰ ਨਹੀਂ ਹਨ। Author: Malout Live