India News
ਅਮਿਤ ਸ਼ਾਹ ਹਸਪਤਾਲ ‘ਚ ਭਰਤੀ

ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਅੱਜ ਨੂੰ ਅਹਿਮਦਾਬਾਦ ਦੇ ਇਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅਹਿਮਦਾਬਾਦ ਦੇ ਕੇ.ਡੀ ਹਸਪਤਾਲ ਅਮਿਤ ਸ਼ਾਹ ਦੀ ਛੋਟੀ ਜਿਹੀ ਸਰਜਰੀ ਲਈ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਸਰਜਰੀ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਹ ਨੂੰ ਸ਼ਾਮ ਤਕ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਸਕਦੀ ਹੈ। ਅਮਿਤ ਸ਼ਾਹ ਲੰਬੇ ਸਮੇਂ ਤੋਂ ਸ਼ੂਗਰ ਦੀ ਬੀਮਾਰੀ ਤੋਂ ਪੀੜਤ ਹਨ।