‘ਸਰਬੱਤ ਦਾ ਭਲਾ’ ਚੈਰੀਟੇਬਲ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਗਈ ਸਹਾਇਤਾ ਰਾਸ਼ੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ‘ਸਰਬੱਤ ਦਾ ਭਲਾ’ ਚੈਰੀਟੇਬਲ ਟਰੱਸਟ ਵੱਲੋਂ 35 ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਅੰਗਹੀਣ ਵਿਅਕਤੀ ਕੰਮ ਕਰਨ ਤੋਂ ਬਿਲਕੁੱਲ ਅਸਮਰੱਥ ਹਨ। ਅਜਿਹੀ ਸਥਿੱਤੀ ਵਿੱਚ ਅਕਸਰ ਪਰਿਵਾਰਿਕ ਮੈਂਬਰ ਵੀ ਮੂੰਹ ਮੋੜ ਲੈਂਦੇ ਹਨ। ਅਜਿਹੀਆਂ ਸਥਿੱਤੀਆਂ ਵਿੱਚ ਅੰਗਹੀਣ ਵਿਅਕਤੀ ਹੀਣ ਭਾਵਨਾ ਦਾ ਸ਼ਿਕਾਰ ਹੋ ਜਾਂਦੇ ਹਨ, ਪਰ ਓਬਰਾਏ ਵੱਲੋਂ ਬਾਂਹ ਫੜਨ ਉਪਰੰਤ ਇਨ੍ਹਾਂ ਨੂੰ ਹਰ ਮਹੀਨੇ ਗੁਜ਼ਾਰੇ ਲਈ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ।

ਅੰਗਹੀਣ ਵਿਅਕਤੀਆਂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਓਬਰਾਏ ਸਾਡੀ ਲਾਠੀ ਬਣਕੇ ਸਾਡੇ ਨਾਲ ਖੜ੍ਹੇ ਹਨ। ਇਸ ਮੌਕੇ ਗੁਰਪਾਲ ਸਿੰਘ, ਗੁਰਜੀਤ ਸਿੰਘ ਜੀਤਾ, ਅਸ਼ੋਕ ਕੁਮਾਰ, ਸੋਮਨਾਥ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ, ਜਸਵਿੰਦਰ ਸਿੰਘ ਮਣਕੂ ਅਤੇ ‘ਸਰਬੱਤ ਦਾ ਭਲਾ’ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਿਰ ਸਨ। Author: Malout Live