District NewsMalout News

ਸ਼੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਵਿਖੇ ਕਰਵਾਇਆ ਅੰਮ੍ਰਿਤ ਸੰਚਾਰ

ਮਲੋਟ: ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਸ਼੍ਰੀ ਮੁਕਤਸਰ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਅੰਮ੍ਰਿਤ ਦੀ ਦਾਤ ਹਾਸਲ ਕੀਤੀ। ਇਹ ਸਮਾਗਮ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਪਹੁੰਚੇ ਪੰਜ ਪਿਆਰੇ ਸਾਹਿਬਾਨ ਦੀ ਰਹਿਨੁਮਾਈ ਹੇਠ ਹੋਇਆ। ਇਸ ਅੰਮ੍ਰਿਤ ਸੰਚਾਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਵੱਲੋਂ ਪੂਰਨ ਸਹਿਯੋਗ ਦਿੰਦਿਆਂ ਹੋਇਆਂ ਸਿੱਖ ਸੰਗਤਾਂ ਨੂੰ ਕਕਾਰ ਦਿੱਤੇ ਗਏ। ਇਸ ਅੰਮ੍ਰਿਤ ਸੰਚਾਰ ਸਮਾਗਮ ਦੌਰਾਨ ਪੰਜ ਪਿਆਰੇ ਸਾਹਿਬਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਬਾਣੀ ਅਤੇ ਬਾਣੇ ਵਿੱਚ ਪਰਪੱਕ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੋਂ ਪ੍ਰੇਰਨਾ ਲੈ ਕੇ ਆਪਣਾ ਜੀਵਨ ਉੱਚਾ ਸੁੱਚਾ ਬਨਾਉਣ, ਹੱਥੀਂ ਸੇਵਾ ਕਰਕੇ ਨਿਮਰਤਾ ਦੇ ਧਾਰਨੀ ਬਣਨ।

ਇਸ ਮੌਕੇ ਭਾਈ ਜਸਪਾਲ ਸਿੰਘ ਮਾਹਣੀ ਖੇੜਾ ਦੇ ਕਵੀਸ਼ਰੀ ਜੱਥੇ ਨੇ ਸੰਗਤਾਂ ਨੂੰ ਵਾਰਾਂ ਸੁਣਾ ਕੇ ਨਿਹਾਲ ਕੀਤਾ। ਕਥਾਵਾਚਕ ਭਾਈ ਜਸਪ੍ਰੀਤ ਸਿੰਘ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਹੋਇਆਂ ਭਾਈ ਗੁਰਦਾਸ ਜੀ ਦੀਆਂ ਵਾਰਾਂ ਅਤੇ ਉਨ੍ਹਾਂ ਦੇ ਕਬਿੱਤ ਵਿਆਖਿਆ ਸਹਿਤ ਸਮਝਾਏ। ਇਸ ਅੰਮ੍ਰਿਤ ਸੰਚਾਰ ਦੌਰਾਨ ਪੰਜ ਪਿਆਰੇ ਸਾਹਿਬਾਨ ਦੀ ਸੇਵਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਭਾਈ ਅਮਨਦੀਪ ਸਿੰਘ, ਭਾਈ ਗੁਰਪ੍ਰੀਤ ਸਿੰਘ , ਭਾਈ ਕੇਵਲ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਸੁਖਦੇਵ ਸਿੰਘ ਨੇ ਨਿਭਾਈ। ਗੁਰਦੁਆਰਾ ਭਾਈ ਜਗਤਾ ਜੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਚਾਹ ਅਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸ਼ਹਿਰ ਦੀਆਂ ਸੇਵਾ ਸੁਸਾਇਟੀਆਂ, ਅਵਤਾਰ ਸਿੰਘ ਬਣਵਾਲਾ, ਇਕਬਾਲ ਸਿੰਘ ਬਣਵਾਲਾ, ਤੁਲਸਾ ਸਿੰਘ, ਕੁਲਵੰਤ ਸਿੰਘ, ਬਿੰਦਰਪਾਲ ਸਿੰਘ, ਪਰਮਜੀਤ ਸਿੰਘ ਨਾਗੀ, ਦਲੀਪ ਸਿੰਘ, ਭਾਈ ਸਰਦੂਲ ਸਿੰਘ ਸ਼ੇਰਾਂਵਾਲਾ, ਹਰਵਿੰਦਰ ਸਿੰਘ, ਮਾਸਟਰ ਬਲਦੇਵ ਸਿੰਘ, ਜੋਗਿੰਦਰ ਸਿੰਘ, ਅਮਨਪ੍ਰੀਤ ਸਿੰਘ ਪਟਵਾਰੀ, ਸੁਖਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਸ਼ਾਨ ਸਿੰਘ, ਬੀਬੀ ਪਰਮਜੀਤ ਕੌਰ ਹਾਜ਼ਿਰ ਸਨ।

Author: Malout Live

Leave a Reply

Your email address will not be published. Required fields are marked *

Back to top button