ਪਿੰਡ ਸਰਾਵਾਂ ਬੋਦਲਾ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ
ਮਲੋਟ: ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਡਾ.ਗੁਰਪ੍ਰੀਤ ਸਿੰਘ ਬਰਾੜ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ, ਡਾ.ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫ਼ਸਰ ਮਲੋਟ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਚਲਾਈ ਗਈ ਮੁਹਿੰਮ ਤਹਿਤ ਪਿੰਡ ਸਰਾਵਾਂ ਬੋਦਲਾ ਬਲਾਕ ਮਲੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਡਾ. ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਸਰਕਲ ਕੱਟਿਆਂਵਾਲੀ ਵੱਲੋਂ ਪਰਾਲੀ ਪ੍ਰਬੰਧਨ ਅਧੀਨ ਕਿਸਾਨਾਂ ਨੂੰ ਸੁਪਰ ਸੀਡਰ,
ਆਰ.ਐੱਮ.ਬੀ.ਪਲੋਅ ਅਤੇ ਸਮਾਰਟ ਸੀਡਰ ਰਾਹੀਂ ਕਣਕ ਬੀਜਣ ਲਈ ਪ੍ਰੇਰਿਤ ਕੀਤਾ ਗਿਆ। ਕਿਸਾਨਾਂ ਨੂੰ ਦੱਸਿਆ ਗਿਆ ਕਿ ਕਸਟਮ ਹਾਇਰਿੰਗ ਸੈਂਟਰਾਂ ਵਿੱਚ ਵੱਧ ਤੋਂ ਵੱਧ ਸਬਸਿਡੀ ਵਾਲੇ ਸੰਦਾਂ ਦੀ ਵਰਤੋਂ ਕਰਨ ਤਾਂ ਜੋ ਪੰਜਾਬ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਸ਼੍ਰੀ ਅੰਮ੍ਰਿਤਕ੍ਰਿਪਾਲ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਸਰਕਲ ਕਿੱਲਿਆਂਵਾਲੀ ਨੇ ਹਾੜ੍ਹੀ ਸੀਜ਼ਨ ਦੌਰਾਨ ਬੀਜੀਆ ਜਾਣ ਵਾਲੀਆਂ ਕਣਕ ਦੀਆਂ ਕਿਸਮਾਂ, ਕਣਕ ਦੀ ਫ਼ਸਲ ਵਿੱਚ ਨਦੀਨਾ ਦੀ ਰੋਕਥਾਮ ਅਤੇ ਕੀੜੇ-ਬਿਮਾਰੀਆਂ ਦੀ ਰੋਕਥਾਮ ਲਈ ਵੱਖ-ਵੱਖ ਕੀਟਨਾਸ਼ਕਾ ਬਾਰੇ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। Author: Malout Live