District NewsMalout News

ਵਣ ਵਿਭਾਗ ਵੱਲੋਂ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਵਣ ਮੰਡਲ ਅਫ਼ਸਰ ਸ਼੍ਰੀ ਪਵਨ ਸ਼੍ਰੀਧਰ ਦੀ ਰਹਿਨੁਮਾਈ ਹੇਠ ਵਣ ਰੇਂਜ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮਲੋਟ ਵਿਖੇ ਇਕ ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਸਰਕਾਰੀ ਹਾਈ ਸਕੂਲ ਦਾਨੇਵਾਲਾ ਅਤੇ ਸਰਕਾਰੀ ਮਿਡਲ ਸਕੂਲ ਰੱਥੜੀਆਂ ਦੇ ਬੱਚਿਆਂ ਦੇ ਚਿੱਤਰਕਲਾ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਸ ਕੈਂਪ ਵਿੱਚ ਬੱਚਿਆਂ ਨੂੰ ਪੌਦੇ ਲਗਾਉਣ ਸੰਬੰਧੀ ਪ੍ਰੈਕਟੀਕਲ ਜਾਣਕਾਰੀ ਦਿੱਤੀ ਗਈ। ਡਾ. ਸੁਨੀਲ ਬਾਂਸਲ, ਸੀਨੀਅਰ ਮੈਡੀਕਲ ਅਫ਼ਸਰ ਨੇ ਸਿਹਤ ਸੰਬੰਧੀ, ਪ੍ਰਦੂਸ਼ਣ ਨੂੰ ਘੱਟ ਕਰਨ, ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਬੱਚਾ ਪੈਦਾ ਹੋਣ ਤੇ ਹਸਪਤਾਲ ਵੱਲੋਂ ਬੱਚਿਆਂ ਦੇ ਵਾਰਿਸਾਂ ਨੂੰ ਪੌਦਾ ਦੇ ਕੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਕੁਦਰਤ ਨਾਲ ਜੋੜਣ ਦੀ ਮੁਹਿੰਮ ਚਲਾਈ ਗਈ ਹੈ।

ਇਸ ਮੌਕੇ ਸ਼੍ਰੀ ਗੁਰਮੀਤ ਸਿੰਘ ਏ.ਐੱਸ.ਆਈ ਨੇ ਟ੍ਰੈਫਿਕ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ਼੍ਰੀ ਰਵਿੰਦਰ ਕੁਮਾਰ ਇੰਚਾਰਜ ਸਰਕਾਰੀ ਹਾਈ ਸਕੂਲ ਦਾਨੇਵਾਲਾ ਨੇ ਰੁੱਖਾਂ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਗੁਰਜੰਗ ਸਿੰਘ ਵਣ ਰੇਂਜ ਅਫ਼ਸਰ ਬਠਿੰਡਾ ਨੇ ਮੈਡੀਸਨ ਪਲਾਂਟਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

Author: Malout Live

Back to top button