ਵਿਸ਼ਵ ਟੀਕਾਕਰਨ ਦੀ 50ਵੀਂ ਵਰ੍ਹੇਗੰਢ ਦੇ ਸੰਬੰਧ ਵਿੱਚ ਸਿਹਤ ਵਿਭਾਗ ਬਠਿੰਡਾ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਕੱਢੀ ਗਈ ਚੇਤਨਾ ਰੈਲੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਬਠਿੰਡਾ ਦੀ ਅਗਵਾਈ ਹੇਠ ਅਤੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਦੇਖ-ਰੇਖ ਵਿੱਚ ਜਿਲ੍ਹਾ ਬਠਿੰਡਾ ਵਿੱਚ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਿਆਦਾ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50ਵੀਂ ਵਰ੍ਹੇਗੰਢ ਤੇ ਸਪੈਸ਼ਲ ਕੈਂਪਾਂ ਰਾਹੀਂ 30 ਅਪ੍ਰੈਲ ਤਕ ਸਪੈਸ਼ਲ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਦੇ ਸੰਬੰਧ ਵਿੱਚ ਅੱਜ ਮਿਤੀ 26 ਅਪ੍ਰੈਲ 2024 ਨੂੰ ਮੁੱਢਲਾ ਸਿਹਤ ਕੇਂਦਰ ਬੇਅੰਤ ਨਗਰ ਬਠਿੰਡਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਧੋਬੀਆਣਾ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ ਗਈ।

ਇਸ ਰੈਲੀ ਦੁਆਰਾ ਵੱਖ-ਵੱਖ ਮੁਹੱਲਿਆਂ ਵਿੱਚ ਟੀਕਾਕਰਨ ਪ੍ਰਚਾਰ ਕੀਤਾ ਗਿਆ। ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ, ਜੋ ਕਿਸੇ ਕਾਰਨ ਟੀਕਾਰਨ ਤੋਂ ਵਾਂਝੇ ਰਹਿ ਗਏ ਸਨ। ਟੀਕਾਕਰਨ ਕਰਕੇ ਕਈ ਬੀਮਾਰੀਆਂ ਜਿਵੇਂ ਕਿ ਪੋਲੀਓ ਆਦਿ ਤੋਂ ਮੁਕਤੀ ਪਾਈ ਗਈ ਹੈ। ਇਸ ਤੋਂ ਇਲਾਵਾ ਪ੍ਰਵਾਸੀ ਆਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਜਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਏ.ਐੱਨ.ਐੱਮ ਹਰਜਿੰਦਰ ਕੌਰ, ਆਸ਼ਾ ਵਰਕਰ ਪ੍ਰਨੀਤ ਕੌਰ, ਪ੍ਰਿੰਸੀਪਲ ਮਨਦੀਪ ਕੌਰ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਿਰ ਸੀ। Author : Malout Live