District NewsMalout News

ਗੁਰੂ ਤੇਗ ਬਹਾਦਰ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀਤੇ ਦਿਨੀਂ ਲਗਾਈ ਗਈ ਵੱਖ-ਵੱਖ ਵਿਸ਼ਿਆ ਤੇ ਪ੍ਰਦਰਸ਼ਨੀ

ਮਲੋਟ: ਗੁਰੂ ਤੇਗ ਬਹਾਦਰ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਵੱਲੋਂ ਮਿਤੀ 23 ਨਵੰਬਰ 2023 ਨੂੰ ਵੱਖ-ਵੱਖ ਵਿਸ਼ਿਆਂ ਦੀ ਪ੍ਰਦਰਸ਼ਨੀ ਲਗਾਈ ਗਈ ਸੀ। ਜਿਸ ਵਿੱਚ ਛੇਵੀਂ ਤੋਂ ਬਾਰਵੀਂ ਜਮਾਤ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਵਿਸ਼ਿਆਂ (ਅੰਗਰੇਜ਼ੀ, ਪੰਜਾਬੀ, ਹਿੰਦੀ, ਹਿਸਾਬ, ਵਿਗਿਆਨ, ਸਮਾਜਿਕ ਸਿੱਖਿਆ, ਕੰਪਿਊਟਰ, ਅਕਾਊਟੈਂਸੀ, ਬਿਜਨੈੱਸ ਸਟੱਡੀ) ਦੇ ਮਾਡਲ ਤਿਆਰ ਕੀਤੇ ਗਏ।

ਇਸ ਦੌਰਾਨ ਵੱਖ-ਵੱਖ ਵਿਸ਼ਿਆਂ ਦੇ ਜੱਜ ਸਾਹਿਬਾਨਾਂ ਨੇ ਮਾਡਲਾਂ ਦਾ ਨਿਰੀਖਣ ਕੀਤਾ। ਪ੍ਰਦਰਸ਼ਨੀ ਵਿੱਚ ਵਿਸ਼ੇਸ ਸਥਾਨ ਹਾਸਿਲ ਕਰਨ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਡਾ. ਸੰਜੀਵ ਕੁਮਾਰ ਐੱਸ.ਡੀ.ਐੱਮ ਮਲੋਟ ਅਤੇ ਸ਼੍ਰੀ ਰਾਜੇਸ਼ ਛਾਬੜਾ ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਨਮਾਨਿਤ ਕੀਤਾ ਗਿਆ।

Author: Malout Live

Back to top button