ਕਰਜਾ ਕੇਸਾਂ ਦੀ ਮਨਜੂਰੀ ਸੰਬੰਧੀ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਹੋਈ ਅਹਿਮ ਮੀਟਿੰਗ

ਮਲੋਟ (ਸ਼੍ਰੀ ਮੁਕਤਸਰ ਸਾਹਿਬ):  ਸ. ਗੁਰਮੀਤ ਸਿੰਘ ਬਰਾੜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਅਫ਼ਸਰ-ਕਮ-ਚੇਅਰਮੈਨ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਕਰਜਾ ਕੇਸਾਂ ਦੀ ਮਨਜੂਰੀ ਸੰਬੰਧੀ ਬੈਂਕ ਫਿੰਕੋ ਸ਼੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਡਾ. ਬੀ.ਆਰ.ਅੰਬੇਦਕਰ ਭਵਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿੱਚ ਸ਼੍ਰੀ ਗੁਰਚਰਨ ਸਿੰਘ ਜ਼ਿਲ੍ਹਾ ਲੀਡ ਬੈਂਕ ਅਫ਼ਸਰ, ਐੱਸ.ਬੀ.ਆਈ, ਸ਼੍ਰੀ ਅਮਨਦੀਪ ਸਿੰਘ ਢਿੱਲੋਂ ਜ਼ਿਲ੍ਹਾ ਉਦਯੋਗ ਕੇਂਦਰ, ਸ਼੍ਰੀ ਲਖਵੀਰ ਸਿੰਘ ਜ਼ਿਲ੍ਹਾ ਫੀਲਡ ਅਫ਼ਸਰ ਬੈਂਕ ਫਿੰਕੋ ਸ਼੍ਰੀ ਮੁਕਤਸਰ ਸਾਹਿਬ ਨੇ ਭਾਗ ਲਿਆ। ਮੀਟਿੰਗ ਵਿੱਚ ਪੱਛੜੀਆਂ ਸ਼੍ਰੇਣੀਆਂ ਅਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸਵੈ ਰੋਜ਼ਗਾਰ ਚਲਾਉਣ

ਲਈ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਸਿੱਧਾ ਕਰਜਾ ਸਕੀਮ, ਐੱਨ.ਬੀ.ਸੀ ਅਤੇ ਐੱਫ.ਡੀ.ਸੀ ਸਕੀਮਾਂ ਦੇ ਤਹਿਤ 10 ਕੇਸਾਂ ਵਿੱਚ ਲਗਭਗ 25.20 ਲੱਖ ਰੁਪਏ ਦੇ ਕਰਜੇ ਕੇਸਾਂ ਦੀ ਸਿਫ਼ਾਰਿਸ ਸੰਬੰਧਿਤ ਵਿਭਾਗ ਨੂੰ ਭੇਜੀ ਗਈ। ਮੀਟਿੰਗ ਦੌਰਾਨ ਪ੍ਰਧਾਨ ਨੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਚੰਡੀਗੜ੍ਹ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਲਾਗੂ ਕਰਨ ਸੰਬੰਧੀ ਅਤੇ ਸਰਕਾਰ ਵੱਲੋਂ ਨਿਸ਼ਚਿਤ ਟੀਚਿਆਂ ਨੂੰ ਪੂਰਾ ਕਰਨ ਲਈ ਲੋੜਵੰਦ ਲਾਭਪਾਤਰੀਆਂ ਦੇ ਵੱਧ ਤੋਂ ਵੱਧ ਕਰਜਾ ਫਾਰਮ ਭਰਨ ਲਈ ਕਾਰਪੋਰੇਸ਼ਨ ਨੂੰ ਆਦੇਸ਼ ਦਿੱਤੇ ਗਏ ਤਾਂ ਜੋ ਇਹ ਲੋੜਵੰਦ ਵਿਅਕਤੀ ਆਪਣਾ ਸਵੈ ਦਾ ਕਾਰੋਬਾਰ ਸ਼ੁਰੂ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ। Author: Malout Live