ਮਲੋਟ ਵਿਖੇ ਲੋਕ ਮੋਰਚਾ ਜ਼ਿਲ੍ਹਾ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਦੀ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਹੋਈ ਅਹਿਮ ਮੀਟਿੰਗ

ਮਲੋਟ: ਮਲੋਟ ਸ਼ਹਿਰ ਵਿੱਚ ਲੋਕ ਮੋਰਚਾ ਜ਼ਿਲ੍ਹਾ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਦੀ ਇੱਕ ਅਹਿਮ ਮੀਟਿੰਗ ਹੋਈ। ਜਿਸ ਵਿੱਚ ਜ਼ਿਲ੍ਹਾ ਸਕੱਤਰ ਗੁਰਦੀਪ ਸਿੰਘ ਖੁੱਡੀਆ ਨੇ ਕਿਹਾ ਕਿ ਲੋਕ ਮੋਰਚਾ ਜ਼ਿਲ੍ਹਾ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਦਾ ਫੈਂਸਲਾ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਮੀਟਿੰਗਾਂ,

ਰੈਲੀਆਂ ਅਤੇ ਮਾਰਚ ਕਰਕੇ ਸ. ਭਗਤ ਸਿੰਘ ਦੇ ਇੰਨਕਲਾਬੀ ਵਿਚਾਰਾਂ ਨੂੰ ਮਿਹਨਤਕਸ਼ ਲੋਕਾਂ ਵਿੱਚ ਲੈ ਕੇ ਜਾਇਆ ਜਾਵੇਗਾ। ਲੋਕ ਮੋਰਚਾ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੀ ਇੰਨਕਲਾਬੀ ਵਿਰਾਸਤ ਨੂੰ ਬੁਲੰਦ ਕਰਨ ਅਤੇ ਸਾਮਰਾਜ ਅਤੇ ਜਮੀਰਦਾਰੀ ਲੁੱਟ ਖਿਲਾਫ਼ ਸੰਘਰਸ਼ ਬੁਲੰਦ ਕਰਨ ਲਈ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ ਦਿੰਦਾ ਹੈ। Author: Malout Live