ਕੱਲ੍ਹ 17 ਜੁਲਾਈ ਨੂੰ ਹੋਵੇਗੀ ਬੀ.ਕੇ.ਯੂ ਉਗਰਾਹਾਂ ਜੱਥੇਬੰਦੀ ਦੀ ਤਿੰਨ ਜ਼ਿਲ੍ਹਿਆਂ ਦੀ ਅਹਿਮ ਮੀਟਿੰਗ
ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਸੰਸਾਰ ਬੈਂਕ ਅਤੇ ਕਾਰਪੋਰੇਟ ਘਰਾਣਿਆਂ ਤੋਂ ਪੰਜਾਬ ਪਾਣੀਆਂ ਨੂੰ ਬਚਾਉਂਣ ਸੰਬੰਧੀ ਵਿਚਾਰ ਚਰਚਾ ਕਰਨ ਲਈ ਕੱਲ੍ਹ 17 ਜੁਲਾਈ ਨੂੰ 11 ਵਜੇ ਪਿੰਡ ਭਾਗਸਰ ਵਿਖੇ ਬੀ.ਕੇ.ਯੂ ਉਗਰਾਹਾਂ ਦੀ ਇੱਕ ਅਹਿਮ ਮੀਟਿੰਗ ਹੋਵੇਗੀ। ਇਸ ਬਾਬਤ ਜਾਣਕਾਰੀ ਦਿੰਦਿਆਂ ਬਲਾਕ ਮਲੋਟ ਦੇ ਪ੍ਰਧਾਨ ਕੁਲਦੀਪ ਕਰਮਗੜ੍ਹ ਨੇ ਦੱਸਿਆ ਕਿ ਸੰਯੁਕਤ ਮੋਰਚੇ ਦੀਆਂ ਮੰਗਾਂ ਲਾਗੂ ਕਰਵਾਉਣ, ਪੰਜਾਬ ਦੇ ਪਾਣੀਆਂ ਅਤੇ ਖੇਤੀ ਨੂੰ ਬਚਾਉਣ ਲਈ ਪੰਜ ਰੋਜ਼ੇ ਦਿਨ-ਰਾਤ ਦੇ ਧਰਨੇ ਦੇਣ ਸੰਬੰਧੀ ਵਿਚਾਰ ਚਰਚਾ ਕਰਨ ਲਈ ਜੱਥੇਬੰਦੀ ਦੀ ਤਿੰਨ ਜ਼ਿਲ੍ਹਿਆਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਫਰੀਦਕੋਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਉਚੇਚੇ ਤੌਰ ‘ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਪਹੁੰਚ ਰਹੇ ਹਨ। ਇਸ ਮੌਕੇ ਉਹਨਾਂ ਕਿਸਾਨਾਂ ਨੂੰ ਇਸ ਸਿੱਖਿਆ ਮੀਟਿੰਗ ਵਿੱਚ ਖਾਸ ਕਰਕੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। Author: Malout Live