ਬਲਾਕ ਗਿੱਦੜਬਾਹਾ ਦੇ ਪਿੰਡ ਸੁਖਣਾ ਅਬਲੂ ਵਿਖੇ ਨੌਜਵਾਨਾਂ ਲਈ ਓਪਨ ਜਿੰਮ ਦਾ ਕੀਤਾ ਉਦਘਾਟਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਮਾਜ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਬਚਾਉਣ ਲਈ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਪ੍ਰਤੀ ਜੁੜਣ ਲਈ ਜਾਗਰੂਕ ਅਭਿਆਨ ਚਲਾਏ ਜਾ ਰਹੇ ਹਨ, ਇਸ ਗੱਲ ਦਾ ਪ੍ਰਗਟਾਵਾ ਸ਼੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ ਗਿੱਦੜਬਾਹਾ ਬਲਾਕ ਦੇ ਪਿੰਡ ਸੁਖਣਾ ਅਬਲੂ ਵਿਖੇ ਓਪਨ ਜਿੰਮ ਦੇ ਉਦਘਾਟਨ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਸ. ਗੁਰਮੀਤ ਸਿੰਘ ਮੀਤ ਹੇਅਰ ਖੇਡ ਮੰਤਰੀ ਪੰਜਾਬ ਵੱਲੋਂ ਪੰਜਾਬ ਵਿੱਚ ਖੇਡ ਮੇਲਿਆਂ ਦਾ ਆਯੌਜਨ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਵਰਗ ਨਸ਼ੇ ਵਰਗੀਆਂ ਭੈੜੀਆਂ ਆਦਤਾਂ ਤੋਂ ਬਚ ਕੇ ਆਪਣੇ ਆਪ ਨੂੰ ਤੰਦਰੁਸਤ ਤੇ ਰਿਸ਼ਟ-ਪੁਸ਼ਟ ਰੱਖ ਸਕਣ ਅਤੇ ਆਪਣੇ ਆਪ ਨੂੰ ਖੇਡਾਂ ਨਾਲ ਜੋੜ ਸਕਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਗਮੋਹਨ ਸਿੰਘ, ਬਲਕਰਨ ਸਿੰਘ, ਕਾਲਾ ਭਲਵਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ, ਜਸਵਿੰਦਰ ਸਿੰਘ, ਪ੍ਰਿੰਸੀਪਲ ਭੁਪਿੰਦਰ ਸਿੰਘ ਤੇ ਆਮ ਆਦਮੀ ਪਾਰਟੀ ਦੇ ਸਮੂਹ ਵਰਕਰ ਅਤੇ ਖੇਡ ਪ੍ਰੇਮੀ ਮੌਜੂਦ ਸਨ। Author: Malout Live