Malout News
ਅਣਪਛਾਤੇ ਵਿਅਕਤੀਆਂ ਵੱਲੋਂ ਕਾਰ ਨੂੰ ਲਗਾਈ ਗਈ ਅੱਗ, ਕਾਰ ਸੜ ਕੇ ਹੋਏ ਸੁਆਹ

ਮਲੋਟ:- ਰਵਿਦਾਸ ਨਗਰ ਮਲੋਟ ‘ਚ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਲੱਗਾ ਕੇ ਫਰਾਰ ਹੋ ਗਏ। ਇਹ ਘਟਨਾ ਦਾ ਪਤਾ ਲੱਗਣ ‘ਤੇ ਇਕੱਠੇ ਹੋਏ ਮੁਹੱਲੇ ਦੇ ਲੋਕਾਂ ਨੇ ਅੱਗ ਬੁਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਕਾਰ ਸੜ ਕੇ ਸੁਆਹ ਹੋ ਗਈ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਕਾਰ ਦੇ ਮਾਲਕ ਵਲਰਾਜ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾਂ ਵਾਂਗ ਦੁਕਾਨ ਬੰਦ ਕਰਕੇ ਕਾਰ ਨੂੰ ਬਾਹਰ ਖੜ੍ਹੀ ਕਰਕੇ ਘਰ ਚਲਾ ਗਿਆ ਸੀ। ਦੇਰ ਰਾਤ ਅਣਪਛਾਤੇ ਵਿਅਕਤੀ ਉਸ ਦੀ ਕਾਰ ਨੂੰ ਅੱਗ ਲਗਾ ਕੇ ਮੌਕੇ ਤੋਂ ਫਰਾਰ ਹੋ ਗਏ।