ਆਂਗਣਵਾੜੀ ਸੈਂਟਰਾਂ ’ਚ ਵੀ 16 ਜੁਲਾਈ ਤੱਕ ਛੁੱਟੀਆਂ ਦਾ ਹੋਇਆ ਐਲਾਨ
ਮਲੋਟ (ਪੰਜਾਬ): ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਹੜ੍ਹਾਂ ਕਾਰਣ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ’ਚ 16 ਜੁਲਾਈ ਤੱਕ ਛੁੱਟੀਆਂ ਵਧਾਈਆਂ ਗਈਆਂ ਹਨ। ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰ ਪਹਿਲਾਂ 14 ਜੁਲਾਈ, 2023 ਨੂੰ ਖੋਲ੍ਹੇ ਜਾਣੇ ਸਨ, ਜੋ ਮੌਜੂਦਾ ਹਾਲਾਤ ਨੂੰ ਦੇਖਦਿਆਂ 16 ਜੁਲਾਈ ਤੱਕ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਛੁੱਟੀਆਂ ’ਚ ਵਾਧਾ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ। Author: Malout Live