ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੰਘਰਸ਼ ਦੀ ਤਿਆਰੀ ਅਤੇ ਮੰਤਰੀ ਦੇ ਨਾਂ ਦਾ ਭੇਜਿਆ ਜਾਵੇਗਾ ਧਰਨੇ ਦਾ ਨੋਟਿਸ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬੇ ਭਰ ਵਿੱਚ 1 ਮਈ ਨੂੰ ਸੀ.ਡੀ.ਪੀ.ੳ ਰਾਹੀਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾ. ਬਲਜੀਤ ਕੌਰ ਨੂੰ ਧਰਨੇ ਦਾ ਨੋਟਿਸ ਭੇਜਿਆ ਜਾਵੇਗਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੰਤਰੀ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਜਾਣਕਾਰੀ ਯੂਨੀਅਨ ਦੀ ਜਿਲ੍ਹਾ ਪ੍ਰਧਾਨ ਛਿੰਦਰਪਾਲ ਕੋਰ ਥਾਂਦੇਵਾਲਾ/ਬਲਾਕ ਪ੍ਰਧਾਨ ਕਿਰਨਜੀਤ ਕੋਰ ਭੰਗਚੜ੍ਹੀ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਚੌਥੇ ਦਰਜੇ ਦਾ ਗਰੇਡ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ 2017 ਤੋਂ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਿਸ ਆਂਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ, ਗਰਮੀਆਂ ਦੀਆਂ ਛੁੱਟੀਆਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਬਰਾਬਰ ਕੀਤੀਆਂ ਜਾਣ। ਕਿਉਂਕਿ ਬਹੁਤ ਸਾਰੇ ਆਂਗਣਵਾੜੀ ਸੈਂਟਰ ਸਰਕਾਰੀ ਸਕੂਲਾਂ ਵਿੱਚ ਚੱਲਦੇ ਹਨ। ਜਦੋਂ ਸਕੂਲ ਬੰਦ ਹੋ ਜਾਂਦੇ ਹਨ ਤਾਂ ਵਰਕਰਾਂ ਤੇ ਹੈਲਪਰਾਂ ਨੂੰ ਸਕੂਲ ਬੰਦ ਹੋਣ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। Author: Malout Live