ਜ਼ਿਲ੍ਹਾ ਪੱਧਰੀ ਡੈਕਲਾਮੇਸ਼ਨ ਮੁਕਾਬਲੇ ਵਿੱਚ ਏਂਜਲ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਮਲੋਟ ਨੇ ਪ੍ਰਾਪਤ ਕੀਤਾ ਦੂਜਾ ਸਥਾਨ

ਮਲੋਟ: ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸ਼ਿਵਪਾਲ ਗੋਇਲ (ਸੈ.ਸਿ.), ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ.) ਸ਼੍ਰੀ ਕਪਿਲ ਸ਼ਰਮਾ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਅੰਗਰੇਜ਼ੀ ਵਿਸ਼ੇ ਦਾ ਡੈਕਲਾਮੇਸ਼ਨ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਮੁਕਤਸਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਜੇਤੂ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਵਿਦਿਆਰਥਣ ਏਂਜਲ ਸਪੁੱਤਰੀ ਸ਼੍ਰੀ ਹਰੀ ਕ੍ਰਿਸ਼ਨ ਨੇ ਸੀਨੀਅਰ ਸੈਕੰਡਰੀ ਵਰਗ ਵਿੱਚ ਜ਼ਿਲ੍ਹੇ ਵਿੱਚ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।

ਇਸ ਵਿਦਿਆਰਥਣ ਦੀ ਡੈਕਲਾਮੇਸ਼ਨ ਦੀ ਤਿਆਰੀ ਸਰਦਾਰ ਜਸਵਿੰਦਰ ਸਿੰਘ ਅਤੇ ਸ਼੍ਰੀ ਨਰੇਸ਼ ਕੁਮਾਰ ਨੇ ਕਰਵਾਈ। ਪ੍ਰਿੰਸੀਪਲ ਸਰਦਾਰ ਗੁਰਬਿੰਦਰ ਪਾਲ ਸਿੰਘ ਵੱਲੋਂ ਵਿਦਿਆਰਥਣ ਨੂੰ ਸਵੇਰ ਦੀ ਸਭਾ ਵਿੱਚ ਮੋਮੈਂਟੋ ਅਤੇ ਸਰਟੀਫਿਕੇਟ ਦੇ ਨਾਲ ਸਨਮਾਨਿਤ ਕੀਤਾ ਗਿਆ। ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦੇ ਹੋਏ ਪ੍ਰਿੰਸੀਪਲ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਇੱਕ ਮੁਕਾਬਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਮੀਡੀਆ ਕੋਆਰਡੀਨੇਟਰ ਡਾ. ਹਰਿਭਜਨ ਪ੍ਰਿਯਦਰਸ਼ੀ ਅਤੇ ਸਮੂਹ ਸਟਾਫ ਹਾਜ਼ਿਰ ਸੀ। Author: Malout Live