ਜ਼ਿਲ੍ਹਾ ਪੱਧਰੀ ਐਨ.ਐੱਸ.ਕਿਊ.ਐਫ ਹੁਨਰ ਮਾਡਲ ਮੁਕਾਬਲੇ ਵਿੱਚ ਅਨਮੋਲ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਵਿਦਿਆਰਥਣ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ
ਮਲੋਟ: ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸ਼ਿਵਪਾਲ ਗੋਇਲ (ਸੈ.ਸਿ.), ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ.) ਸ਼੍ਰੀ ਕਪਿਲ ਸ਼ਰਮਾ, ਜ਼ਿਲ੍ਹਾ ਕੋਆਰਡੀਨੇਟਰ ਸ. ਗੁਰਮੁੱਖ ਸਿੰਘ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਐਨ.ਐੱਸ.ਕਿਊ.ਐਫ ਹੁਨਰ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਮੁਕਤਸਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਵਿਦਿਆਰਥਣ ਅਨਮੋਲ ਕੌਰ ਸਪੁੱਤਰੀ ਸ. ਕੁਲਦੀਪ ਸਿੰਘ ਮਲੋਟ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ।
ਇਸ ਵਿਦਿਆਰਥਣ ਦੀ ਹਾਰਟ ਦੇ ਵਰਕਿੰਗ ਮਾਡਲ ਦੀ ਤਿਆਰੀ ਸ੍ਰੀਮਤੀ ਗਗਨਦੀਪ ਕੌਰ ਨੇ ਕਰਵਾਈ। ਪ੍ਰਿੰਸੀਪਲ ਸ. ਗੁਰਬਿੰਦਰ ਪਾਲ ਸਿੰਘ ਵੱਲੋਂ ਵਿਦਿਆਰਥਣ ਨੂੰ ਸਵੇਰ ਦੀ ਸਭਾ ਵਿੱਚ ਮੋਮੈਂਟੋ ਅਤੇ ਸਰਟੀਫਿਕੇਟ ਦੇ ਨਾਲ ਸਨਮਾਨਿਤ ਕੀਤਾ ਗਿਆ। ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦੇ ਹੋਏ ਪ੍ਰਿੰਸੀਪਲ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਇੱਕ ਮੁਕਾਬਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਮੀਡੀਆ ਕੋਆਰਡੀਨੇਟਰ ਡਾ. ਹਰਿਭਜਨ ਪ੍ਰਿਯਦਰਸ਼ੀ ਕਲਾਸ ਇੰਚਾਰਜ ਸ. ਜਸਵਿੰਦਰ ਸਿੰਘ ਅਤੇ ਸਮੂਹ ਸਟਾਫ ਹਾਜ਼ਿਰ ਸੀ। Author: Malout Live