ਸੰਯੁਕਤ ਕਿਸਾਨ ਮੋਰਚੇ ਦਾ ਐਲਾਨ-ਅਗਨੀਪਥ ਸਕੀਮ ਖਿਲਾਫ਼ 24 ਜੂਨ ਨੂੰ ਕਰਾਂਗੇ ਪ੍ਰਦਰਸ਼ਨ
ਮਲੋਟ(ਪੰਜਾਬ):- ਕੇਂਦਰ ਵੱਲੋਂ ਲਿਆਂਦੀ ਗਈ ਅਗਨੀਪਥ ਸਕੀਮ ਦੇ ਵਿਰੋਧ ਵਿੱਚ ਹੁਣ ਸੰਯੁਕਤ ਕਿਸਾਨ ਮੋਰਚਾ ਵੀ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਚੁੱਕਾ ਹੈ। ਇਸ ਦੀ ਪੁਸ਼ਟੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੀਤੀ ਹੈ। ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਫੌਜ ਵਿੱਚ ਭਰਤੀ ਨਾਲ ਜੁੜੀ ਅਗਨੀਪਥ ਯੋਜਨਾ ਖਿਲਾਫ਼ 24 ਜੂਨ ਨੂੰ ਦੇਸ਼ ਵਿਆਪੀ ਪ੍ਰਦਰਸ਼ਨ ਕਰੇਗਾ।
ਟਿਕੈਤ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਦਾ ਫੈਸਲਾ ਐੱਸ.ਕੇ.ਐੱਮ ਦੀ ਤਾਲਮੇਲ ਕਮੇਟੀ ਦੀ ਬੈਠਕ ਦੌਰਾਨ ਲਿਆ ਗਿਆ। ਟਿਕੈਤ ਨੇ ਪ੍ਰਦਰਸ਼ਨ ਲਈ ਨੌਜਵਾਨਾਂ, ਨਾਗਰਿਕਾਂ ਤੇ ਸਿਆਸੀ ਦਲਾਂ ਤੋਂ ਸਮਰਥਨ ਦੀ ਅਪੀਲ ਕੀਤੀ ਹੈ। ਟਿਕੈਤ ਨੇ ਕਿਹਾ ਕਿ ਜੱਥੇਬੰਦੀ ਭਾਰਤੀ ਕਿਸਾਨ ਯੂਨੀਅਨ ਨੇ ਪਹਿਲਾਂ 30 ਜੂਨ ਨੂੰ ਅਗਨੀਪਥ ਯੋਜਨਾ ਖਿਲਾਫ਼ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਸੀ। Author: Malout Live