District NewsMalout News

ਗੁਰਦੁਆਰਾ ਠਾਠ ਨਾਨਕਸਰ ਮਲੋਟ ਵਿਖੇ ਸਲਾਨਾ ਗੁਰਮਤਿ ਸਮਾਗਮ 22 ਅਤੇ 23 ਫਰਵਰੀ ਨੂੰ

ਮਲੋਟ: ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਧੰਨ ਧੰਨ ਬਾਬਾ ਕੁੰਦਨ ਸਿੰਘ ਜੀ ਅਤੇ ਸੰਤ ਬਾਬਾ ਗੁਰਮੇਲ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ 22 ਅਤੇ 23 ਫਰਵਰੀ 2024 ਨੂੰ ਸਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਠਾਠ ਨਾਨਕਸਰ ਮਲੋਟ (ਸਾਹਮਣੇ ਸਕਾਈ ਮਾਲ ਬਠਿੰਡਾ ਰੋਡ) ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸ਼ਾਮ 7:00 ਵਜੇ ਤੋਂ ਰਾਤ 11:30 ਵਜੇ ਤੱਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਜੀ ਮੁੱਖੀ ਸੰਪਰਦਾਇ ਬਿਧੀ ਚੰਦ ਜੀ ਸੁਰ ਸਿੰਘ ਵਾਲੇ, ਸੰਤ ਬਾਬਾ ਜੱਗਾ ਸਿੰਘ ਜੀ ਮੁੱਖੀ ਮਿਸ਼ਨ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ, ਭਾਈ ਅਮਨਦੀਪ ਸਿੰਘ ਮਾਤਾ ਕੌਲਾਂ ਭਲਾਈ ਕੇਂਦਰ ਸ਼੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਸਿੰਘ ਸਾਹਿਬ ਗਿਆਨੀ ਜੀ ਬਲਜੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲੇ ਅਤੇ ਪ੍ਰਸਿੱਧ ਕਥਾਵਾਚਕ, ਕੀਰਤਨੀਏ ਅਤੇ ਢਾਡੀ ਜੱਥੇ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ।

ਇਹ ਸਮਾਗਮ ਸੰਤ ਬਾਬਾ ਗੁਰਜੀਤ ਸਿੰਘ ਜੀ ਮੌਜੂਦਾ ਮੁੱਖੀ ਨਾਨਕਸਰ ਕਲੇਰਾਂ ਦੀ ਰਹਿਨੁਮਾਈ ਹੇਠ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਮੁੱਖ ਸੇਵਾਦਾਰ ਠਾਠ ਨਾਨਕਸਰ ਬਾਬਾ ਅੰਮ੍ਰਿਤਪਾਲ ਸਿੰਘ ਵੱਲੋਂ ਸੰਗਤਾਂ ਨੂੰ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ।

Author: Malout Live

Back to top button