ਨਸ਼ੇ ਦੀ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ

ਫ਼ਤਹਿਗੜ੍ਹ ਸਾਹਿਬ : ਪੰਜਾਬ ‘ਚ ਨਸ਼ਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਜਿਸ ਦੌਰਾਨ ਨਸ਼ਿਆਂ ਦੀ ਲਪੇਟ ‘ਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਹੁਣ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਈਸਰਹੇਲ ਵਿੱਚ ਨੌਜਵਾਨ ਗੁਰਵਿੰਦਰ ਸਿੰਘ (22) ਜੋ ਨਸ਼ੇ ਦੇ ਟੀਕੇ ਲਗਾਉਂਦਾ ਸੀ, ਜਿਸ ਕਾਰਨ ਉਸਦੀ ਮੌਤ ਹੋਈ ਹੈ। ਕਿ ਮ੍ਰਿਤਕ ਦਾ ਪਿਛਲੇ 15 ਦਿਨ ਤੋਂ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਸੀ, ਜਿਸ ਦੀ ਪੀਜੀਆਈ ਚੰਡੀਗੜ੍ਹ ਵਿਖੇ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਨਸ਼ੇ ਦੇ ਟੀਕੇ ਲਗਾਉਂਦਾ ਸੀ। ਗੁਰਵਿੰਦਰ ਦੇ ਪਿਤਾ ਹਰਚੰਦ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਦਸਵੀਂ ‘ਚੋਂ ਫ਼ੇਲ੍ਹ ਹੋਣ ਕਰਕੇ ਟਰੱਕ ਡਰਾਇਵਰੀ ਸਿੱਖਣ ਲੱਗ ਗਿਆ ਸੀ, ਜਿੱਥੋਂ ਉਸ ਨੂੰ ਨਸ਼ੇ ਦੀ ਆਦਤ ਪੈ ਗਈ। ਉਨ੍ਹਾਂ ਦੱਸਿਆ ਕਿ ਗੁਰਵਿੰਦਰ ਦਾ ਇਕ ਸਾਲ ਤੋਂ ਪਟਿਆਲਾ ਤੋਂ ਇਲਾਜ ਚੱਲ ਰਿਹਾ ਸੀ ਪਰ ਉਹ ਨਸ਼ੇ ਅੱਗੇ ਖੁਦ ਹਾਰ ਗਿਆ। ਇਸ ਸਬੰਧੀ ਥਾਣਾ ਮੁਖੀ ਬਡਾਲੀ ਆਲਾ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਦਾ ਸਰਹਿੰਦ, ਪਟਿਆਲਾ ਅਤੇ ਅੰਬਾਲਾ ਦੇ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਹੋ ਚੁੱਕਾ ਹੈ ਅਤੇ ਉਹ ਪਿਛਲੇ ਕਈ ਦਿਨ ਤੋਂ ਪੀ.ਜੀ.ਆਈ ਚੰਡੀਗੜ੍ਹ ਦਾਖਲ ਸੀ। ਨਸ਼ੇ ਕਾਰਨ ਉਸ ਦਾ ਲੀਵਰ ਖਰਾਬ ਹੋ ਗਿਆ ਸੀ ,ਜਿਸ ਕਰਕੇ ਉਸ ਦੀ ਮੌਤ ਹੋ ਗਈ।