ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਥਾਵਾਂ ਤੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੀ ਕੰਪੇਨ- ਸੀ.ਜੇ.ਐੱਮ/ਸਕੱਤਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕਾਰਜਕਾਰੀ ਚੇਅਰਮੈਨ, ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਸ਼੍ਰੀਮਤੀ ਹਰਪ੍ਰੀਤ ਕੌਰ, ਸੀ.ਜੇ.ਐੱਮ/ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਡਿਪਟੀ ਕਮਿਸ਼ਨਰ, ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਲੋਕਾਂ ਦੇ ਇਕੱਠ ਨੂੰ ਨਸ਼ਾ ਵਿਰੋਧੀ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਤੋਂ ਇਲਾਵਾ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ, ਸਕੂਲਾਂ ਅਤੇ ਨਸ਼ਾਂ ਛਡਾਉ ਕੇਂਦਰਾਂ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਮਿਸ. ਹਰਪ੍ਰੀਤ ਕੌਰ, ਜੱਜ ਸਾਹਿਬ ਨੇ ਜਿਲ੍ਹੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਮਿਸ. ਵੀਰਪਾਲ ਕੌਰ ਪੈਰਾ ਲੀਗਲ ਵਲੰਟੀਅਰ ਵੱਲੋਂ ਵੀ ਐੱਸ.ਐੱਮ.ਐੱਲ ਵੈਨ ਰਾਹੀ ਵੱਖ-ਵੱਖ ਪਿੰਡਾਂ ਨਸ਼ਾ ਵਿਰੋਧੀ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ, ਕਿਉਂਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਵੱਸਥ ਮਨ ਸਵੱਸਥ ਤਨ ਮੁਹਿੰਮ ਤਹਿਤ ਬੀਤੇ ਦਿਨੀਂ

ਸਰਕਾਰੀ ਹਾਈ ਸਕੂਲ (ਪਾਰਕ) ਸ਼੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਵਿਦਿਆਰਥੀਆਂ ਵੱਲੋਂ ਨਸ਼ਿਆਂ ਨੂੰ ਦਰਸਾਉਂਦੇ ਹੋਏ ਪੋਸਟਰ ਬਹੁਤ ਵਧੀਆ ਬਣਾਏ ਗਏ ਜੋ ਕਿ ਆਉਣ ਵਾਲੀ ਪੀੜੀ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਕਿ ਜੋ ਵਿਅਕਤੀ ਨਸ਼ਿਆਂ ਦੀ ਦਲ-ਦਲ ਵਿੱਚ ਫਸ ਕੇ ਆਪਣੀ ਜਿੰਦਗੀ ਦਾ ਮਕਸਦ ਭੁੱਲ ਜਾਂਦਾ ਹੈ ਉਸ ਦੀ ਜਵਾਨੀ ਵਿੱਚ ਹੀ ਮੌਤ ਹੋਣ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਆਉ ਪ੍ਰਣ ਕਰੀਏ ਕਿ ਅਸੀ ਸਾਰੀ ਉਮਰ ਕਿਸੇ ਵੀ ਨਸ਼ੇ ਨੂੰ ਹੱਥ ਨਹੀਂ ਲਗਾਵਾਂਗੇ। ਉਹਨਾਂ ਨੇ ਦੱਸਿਆ ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵੀ ਵਿਅਕਤੀ ਕਿੰਨਾ ਵੀ ਨਸ਼ਾ ਕਰਦਾ ਹੋਵੇ, ਬਿਨਾਂ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ। ਇਸ ਸੰਬੰਧੀ ਸਰਕਾਰ ਵੱਲੋਂ ਨਸ਼ਾ ਛਡਾਓ ਕੇਂਦਰ ਵੀ ਚੱਲ ਰਹੇ ਹਨ ਜਿਸ ਵਿੱਚ ਨਸ਼ਾ ਪੀੜਿਤ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਮੁਫਤ ਦਵਾਈ ਵੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਮੈਡਮ ਹਰਪ੍ਰੀਤ ਕੌਰ ਨੇ ਉਹਨਾਂ ਨੂੰ ਦੱਸਿਆ ਕਿ ਉਹ ਜਿਲ੍ਹਾ ਕਚਹਿਰੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਵਿਖੇ ਆ ਕੇ ਕਾਨੂੰਨੀ ਸਲਾਹ/ਸਹਾਇਤਾ ਲੈ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ/ ਵੀ ਸੰਪਰਕ ਕੀਤਾ ਜਾ ਸਕਦਾ ਹੈ। Author: Malout Live