ਸਿਹਤ ਵਿਭਾਗ ਵੱਲੋਂ ਪਿੰਡ ਕੱਟਿਆਂਵਾਲੀ ਵਿਖੇ ਖਾਲਸਾ ਕਮੇਟੀ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਕੀਤੀਆਂ ਗਈਆਂ ਗਤੀਵਿਧੀਆਂ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਡਾ. ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੈੱਲਥ ਐਂਡ ਵੈੱਲਨੈਂਸ ਸੈਂਟਰ ਪੱਕੀ ਟਿੱਬੀ ਦੇ ਸਟਾਫ਼ ਸੁਨੀਤਾ ਰਾਣੀ ਕਮਿਊਨਿਟੀ ਹੈੱਲਥ ਅਫ਼ਸਰ ਗੁਰਪ੍ਰੀਤ ਸਿੰਘ ਮਲਟੀਪਰਪਜ਼ ਹੈੱਲਥ ਵਰਕਰ ਅਤੇ ਨਿਰਮਲਜੀਤ ਕੌਰ ਏਨਮ ਨੇ ਪਿੰਡ ਕੱਟਿਆਂਵਾਲੀ ਵਿਖੇ ਖਾਲਸਾ ਕਮੇਟੀ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਗਤੀਵਿਧੀਆਂ ਕੀਤੀਆਂ ਗਈਆਂ।

ਲੋਕਾਂ ਨੂੰ ਨਸ਼ਿਆਂ ਦੇ ਸਿਹਤ ਤੇ ਬੁਰੇ ਪ੍ਰਭਾਵ ਬਾਰੇ ਦੱਸਿਆ ਅਤੇ ਜਾਣਕਾਰੀ ਦਿੱਤੀ ਕਿ ਸਿਹਤ ਵਿਭਾਗ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਓਟਕਲੀਨਿੰਗ ਤੇ ਨਸ਼ਾ ਛੁਡਾਊ ਸੈਂਟਰ ਆਦਿ ਵਿੱਚ ਕੌਂਸਲਿੰਗ ਕਰਕੇ ਦਵਾਈਆਂ ਦੁਆਰਾ ਇਲਾਜ ਕੀਤਾ ਜਾਂਦਾ ਹੈ। ਹਰ ਸਰਕਾਰੀ ਹਸਪਤਾਲ ਵਿੱਚ ਇਲਾਜ ਬਿਲਕੁੱਲ ਮੁਫਤ ਹੈ। ਪਿੰਡ ਕੱਟਿਆਂਵਾਲੀ ਵਿਖੇ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਛਡਾਉ ਖਾਲਸਾ ਕਮੇਟੀ ਨਸ਼ੇ ਵਿਰੁੱਧ ਸਿਹਤ ਵਿਭਾਗ ਦੇ ਸਹਿਯੋਗ ਨਾਲ ਗਤੀਵਿਧੀਆਂ ਕਰ ਰਹੀ ਹੈ। ਇਹਨਾਂ ਦੇ ਚੰਗੇ ਉਪਰਾਲਿਆਂ ਸਦਕਾ ਬਹੁਤ ਸਾਰੇ ਆਪਣੇ ਰਸਤੇ ਤੋਂ ਭਟਕੇ ਨੌਜਵਾਨ ਨਸ਼ੇ ਨੂੰ ਤਿਆਗ ਚੁੱਕੇ ਹਨ। Author : Malout Live